ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਦੇ ਯਤਨਾਂ ਸਦਕਾ ਹਲਕਾ ਦਿੜ੍ਹਬਾ ਨੂੰ ਮਿਲੇ 3 ਖੇਡ ਕੋਚ

ਦਿੜ੍ਹਬਾ ਮੰਡੀ , 22 ਜੂਨ (ਜਸਵੀਰ ਸਿੰਘ ਔਜਲਾ ) - ਪੰਜਾਬ ਦੇ ਵਿੱਤ ਅਤੇ ਯੋਜਨਾ ਮੰਤਰੀ ਹਰਪਾਲ ਸਿੰਘ ਚੀਮਾ ਦੇ ਸੁਹਿਰਦ ਯਤਨਾਂ ਸਦਕਾ ਹਲਕਾ ਦਿੜ੍ਹਬਾ ਵਿਚ ਪੰਜਾਬ ਸਰਕਾਰ ਵਲੋਂ 3 ਖੇਡ ਕੋਚ ਨਿਯੁਕਤ ਕੀਤੇ ਗਏ ਹਨ। ਇਹ ਖੇਡ ਕੋਚ ਹਲਕੇ ਦੇ ਨੌਜਵਾਨਾਂ ਨੂੰ ਵੱਖ-ਵੱਖ ਖੇਡਾਂ ਦੀ ਸਿਖਲਾਈ ਦੇਣਗੇ ਤੇ ਉਥੇ ਹੀ ਸਿਹਤਮੰਦ ਅਤੇ ਨਿਰੋਗ ਜੀਵਨ ਜਿਉਣ ਲਈ ਸੇਧ ਵੀ ਮੁਹਈਆ ਕਰਵਾਉਣਗੇ । ਦਿੜ੍ਹਬਾ ਵਿਖੇ ਸੁਖਵਿੰਦਰ ਕੌਰ ਕਬੱਡੀ ਕੋਚ, ਕੋਹਰੀਆਂ ਵਿਖੇ ਸਤਜਿੰਦਰ ਕੌਰ ਵਾਲੀਵਾਲ ਕੋਚ ਅਤੇ ਛਾਹੜ ਵਿਖੇ ਸੂਰਜ ਕੁਮਾਰ ਫੁਟਬਾਲ ਕੋਚ ਦੀ ਨਿਯੁਕਤੀ ਹੋਈ ਹੈ।