ਈਰਾਨ ਦਾ ਵੱਡਾ ਫ਼ੈਸਲਾ , ਸੰਸਦ ਨੇ ਹੋਰਮੁਜ਼ ਜਲਡਮਰੂ ਨੂੰ ਬੰਦ ਕਰਨ ਦਾ ਫੈਸਲਾ ਕੀਤਾ

ਤਹਿਰਾਨ , 22 ਜੂਨ - ਇਜ਼ਰਾਈਲ ਨਾਲ ਚੱਲ ਰਹੀ ਜੰਗ ਦੇ ਵਿਚਕਾਰ, ਈਰਾਨ ਦੀ ਸੰਸਦ ਨੇ ਹੋਰਮੁਜ਼ ਜਲਡਮਰੂ ਨੂੰ ਬੰਦ ਕਰਨ ਦਾ ਫ਼ੈਸਲਾ ਕੀਤਾ ਹੈ। ਈਰਾਨ ਦੇ ਇਸ ਕਦਮ ਨਾਲ ਤੇਲ ਦੀਆਂ ਕੀਮਤਾਂ ਵਿਚ ਭਾਰੀ ਵਾਧਾ ਹੋ ਸਕਦਾ ਹੈ। ਅਮਰੀਕਾ ਈਰਾਨ ਦੇ ਇਸ ਫ਼ੈਸਲੇ ਵਿਰੁੱਧ ਸਖ਼ਤ ਕਾਰਵਾਈ ਕਰ ਸਕਦਾ ਹੈ। ਹਾਲਾਂਕਿ, ਇਸ ਮਾਮਲੇ ਵਿਚ ਅੰਤਿਮ ਫ਼ੈਸਲਾ ਈਰਾਨ ਦੇ ਸੁਪਰੀਮ ਲੀਡਰ ਖਾਮੇਨੇਈ ਲੈਣਗੇ।