ਪੰਜਾਬ ਦਾ ਭਲਾ ਸਿਰਫ ਸ਼੍ਰੋਮਣੀ ਅਕਾਲੀ ਦਲ ਹੀ ਕਰ ਸਕਦਾ - ਬਲਵਿੰਦਰ ਸਿੰਘ ਭੂੰਦੜ

ਖਮਾਣੋਂ , 22 ਜੂਨ (ਮਨਮੋਹਣ ਸਿੰਘ ਕਲੇਰ)-ਪੰਜਾਬ ਦਾ ਸਾਰਾ ਕੰਟਰੋਲ ਅਰਵਿੰਦ ਕੇਜਰੀਵਾਲ ਅਤੇ ਉਸ ਦੇ ਬੰਦਿਆ ਕੋਲ ਹੈ । ਇਹ ਦਾਅਵਾ ਸ਼੍ਰੋਮਣੀ ਅਕਾਲੀ ਦੇ ਸਾਬਕਾ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਸੀਨੀਅਰ ਅਕਾਲੀ ਆਗੂ ਨੇ ਖਮਾਣੋਂ ਵਿਖੇ ਪਾਰਟੀ ਦੇ ਸੀਨੀਅਰ ਆਗੂ ਡਾ. ਜਗਦੀਪ ਸਿੰਘ ਰਾਣਾ ਦੇ ਗ੍ਰਹਿ ਵਿਖੇ ਇਕ ਧਾਰਮਿਕ ਸਮਾਗਮ ’ਚ ਹਿਸਾ ਲੈਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬੀਆਂ ਨੇ ਜਿਹੜੀ ਪਾਰਟੀ ਨੂੰ ਬਦਲਾਅ ਦੇ ਨਾਂਅ 'ਤੇ ਸਤਾ ਦਿੱਤੀ ਸੀ,ਉਹ ਅਸਲ ’ਚ ਕੁਝ ਹੋਰ ਹੀ ਨਿਕਲੇ ਹਨ । ਮੁੱਖ ਮੰਤਰੀ ਦੇ ਅਹੁਦੇ ਦੀਆਂ ਤਾਕਤਾਂ ਘਟਾ ਕੇ ਅਫ਼ਸਰਸ਼ਾਹੀ ਦੇ ਹਵਾਲੇ ਕੀਤੀਆ ਜਾ ਰਹੀਆਂ ਹਨ । ਉਨ੍ਹਾਂ ਕਿਹਾ ਕਿ ਅਕਾਲੀ ਦਲ ਪੰਜਾਬੀਆਂ ਦੀ 100 ਸਾਲ ਪੁਰਾਣੀ ਪਾਰਟੀ ਹੈ, ਜਿਸ ਨੇ ਹਮੇਸ਼ਾ ਆਪਣੇ ਸੂਬੇ ਦੇ ਹਿੱਤਾਂ ਅਤੇ ਹੱਕਾਂ ਦੀ ਰਖਵਾਲੀ ਕੀਤੀ ਹੈ।ਇਸ ਲਈ ਪੰਜਾਬ ਵਾਸੀਆਂ ਨੂੰ ਚਾਹੀਦਾ ਹੈ ਕਿ ਉਹ ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤ ਕਰਕੇ ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ’ਚ ਜਿਤਾ ਕੇ ਅਕਾਲੀ ਦਲ ਦੀ ਸਰਕਾਰ ਬਣਾਉਣ।