ਲੁਧਿਆਣਾ ਪੱਛਮੀ ਜ਼ਿਮਨੀ ਚੋਣ: ਅੱਜ ਆਉਣਗੇ ਨਤੀਜੇ

ਲੁਧਿਆਣਾ, 23 ਜੂਨ- ਲੁਧਿਆਣਾ ਪੱਛਮੀ ਵਿਧਾਨ ਸਭਾ ਸੀਟ ਦੇ ਨਤੀਜੇ ਅੱਜ ਆਉਣਗੇ। ਇਸ ਲਈ ਵੋਟਾਂ ਦੀ ਗਿਣਤੀ ਸਵੇਰੇ 8 ਵਜੇ ਖਾਲਸਾ ਕਾਲਜ ਫਾਰ ਵੂਮੈਨ ਦੇ ਆਡੀਟੋਰੀਅਮ ਵਿਚ ਸ਼ੁਰੂ ਹੋਵੇਗੀ। ਪਹਿਲਾ ਰੁਝਾਨ ਸਵੇਰੇ 9 ਵਜੇ ਤੱਕ ਆਉਣ ਦੀ ਉਮੀਦ ਹੈ। ਵੋਟਾਂ ਦੀ ਗਿਣਤੀ 14 ਦੌਰਾਂ ਵਿਚ ਕੀਤੀ ਜਾਵੇਗੀ। ਇਸ ਲਈ ਵੋਟਿੰਗ 19 ਜੂਨ ਨੂੰ ਹੋਈ ਸੀ, ਜਿਸ ਵਿਚ 51.33% ਵੋਟਰਾਂ ਨੇ ਵੋਟ ਪਾਈ।