ਲੁਧਿਆਣਾ ਪੱਛਮੀ ਜ਼ਿਮਨੀ ਚੋਣ: ਤੀਜੇ ਰਾਊਂਡ ਤੋਂ ਬਾਅਦ ਦੂਜੇ ਨੰਬਰ ’ਤੇ ਆਈ ਭਾਜਪਾ

ਲੁਧਿਆਣਾ, 23 ਜੂਨ- ਵੋਟਾਂ ਦੀ ਤੀਜੇ ਗੇੜ ਦੀ ਗਿਣਤੀ ਤੋਂ ਬਾਅਦ ‘ਆਪ’ ਦੇ ਸੰਜੀਵ ਅਰੋੜਾ ਨੂੰ 8277 ਵੋਟਾਂ, ਭਾਜਪਾ ਦੇ ਜੀਵਨ ਗੁਪਤਾ ਨੂੰ 5217, ਕਾਂਗਰਸ ਦੇ ਭਾਰਤ ਭੂਸ਼ਣ ਆਸ਼ੂ ਨੂੰ 5094 ਵੋਟਾਂ ਤੇ ਸ਼੍ਰੋਮਣੀ ਅਕਾਲੀ ਦਲ ਦੇ ਪਰਉਪਕਾਰ ਸਿੰਘ ਘੁੰਮਣ ਨੂੰ 2576 ਵੋਟਾਂ ਮਿਲੀਆਂ ਹਨ। ਇਸ ਗੇੜ ਵਿਚ ਭਾਜਪਾ ਨੇ ਕਾਂਗਰਸ ਨੂੰ ਤੀਜੇ ਨੰਬਰ ’ਤੇ ਧੱਕ ਦਿੱਤਾ ਹੈ।