JALANDHAR WEATHER

ਵਿਜੀਲੈਂਸ ਨੇ ਬਾਬਾ ਫ਼ਰੀਦ ਮੈਡੀਕਲ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਨੂੰ ਵਿਦੇਸ਼ ਜਾਣ ਤੋਂ ਰੋਕਿਆ

ਫ਼ਰੀਦਕੋਟ, 24 ਜੂਨ (ਜਸਵੰਤ ਸਿੰਘ ਪੁਰਬਾ)- ਵਿਜੀਲੈਂਸ ਵਿਭਾਗ ਨੇ ਬਾਬਾ ਫ਼ਰੀਦ ਮੈਡੀਕਲ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਫ਼ਰੀਦਕੋਟ ਦੇ ਵਾਈਸ ਚਾਂਸਲਰ ਡਾ. ਰਾਜੀਵ ਸੂਦ ਨੂੰ ਇੰਗਲੈਂਡ ਜਾਣ ਤੋਂ ਰੋਕ ਦਿੱਤਾ ਹੈ, ਕਿਉਂਕਿ ਵਿਭਾਗ ਵਲੋਂ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ਦੇ ਅੰਦਰ ਖ਼ਰੀਦੀ ਗਈ ਕਰੋੜਾਂ ਰੁਪਏ ਦੀ ਆਧੁਨਿਕ ਮਸ਼ੀਨਰੀ ਅਤੇ ਹੋਰ ਘਪਲਿਆਂ ਦੀ ਜਾਂਚ ਕੀਤੀ ਜਾ ਰਹੀ ਹੈ। ਇਹ ਜਾਂਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਆਦੇਸ਼ਾਂ ’ਤੇ ਚੱਲ ਰਹੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ