ਬਿਕਰਮ ਸਿੰਘ ਮਜੀਠੀਆ ਨਾਲ ਡਟ ਕੇ ਖੜ੍ਹਾ ਹੈ ਸ਼੍ਰੋਮਣੀ ਅਕਾਲੀ ਦਲ- ਸੁਖਬੀਰ ਸਿੰਘ ਬਾਦਲ

ਚੰਡੀਗੜ੍ਹ, 25 ਜੂਨ- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਟਵੀਟ ਕਰ ਕਿਹਾ ਕਿ ਅਕਾਲੀ ਦਲ ਬਿਕਰਮ ਸਿੰਘ ਮਜੀਠੀਆ ਦੇ ਨਾਲ ਡਟ ਕੇ ਖੜ੍ਹਾ ਹੈ। ਇਹ ਸਪੱਸ਼ਟ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਅਤੇ ‘ਆਪ’ ਸ੍ਰੀ ਮਜੀਠੀਆ ਵਲੋਂ ਸਰਕਾਰ ਨੂੰ ਦਰਕਿਨਾਰ ਕਰਨ ਅਤੇ ਇਸ ਦੇ ਭ੍ਰਿਸ਼ਟ ਅਤੇ ਅਨੈਤਿਕ ਕੰਮਾਂ ਦਾ ਪਰਦਾਫਾਸ਼ ਕਰਨ ਦੇ ਦ੍ਰਿੜ ਢੰਗ ਤੋਂ ਘਬਰਾ ਗਏ ਹਨ। ਅਸੀਂ ਸ੍ਰੀ ਮਜੀਠੀਆ ਅਤੇ ਹੋਰ ਅਕਾਲੀ ਆਗੂਆਂ ਵਲੋਂ ਲੋਕਾਂ ਦੀ ਆਵਾਜ਼ ਨੂੰ ਦਬਾਉਣ ਦੀਆਂ ਬੇਰਹਿਮ ਕੋਸ਼ਿਸ਼ਾਂ ਤੋਂ ਡਰਨ ਵਾਲੇ ਨਹੀਂ ਹਾਂ। ਉਨ੍ਹਾਂ ਕਿਹਾ ਕਿ ਇਹ ਪਹਿਲੀ ਵਾਰ ਨਹੀਂ ਹੈ ਕਿ ਅਕਾਲੀ ਲੀਡਰਸ਼ਿਪ ਵਿਰੁੱਧ ਰਾਜਨੀਤਿਕ ਬਦਲਾਖੋਰੀ ਸ਼ੁਰੂ ਕੀਤੀ ਗਈ ਹੈ। ਅਸੀਂ ਇਸ ਦਾ ਡਟ ਕੇ ਮੁਕਾਬਲਾ ਕਰਾਂਗੇ। ਉਨ੍ਹਾਂ ਅੱਗੇ ਕਿਹਾ ਕਿ ਝੂਠੇ ਮਾਮਲੇ ਦਰਜ ਕਰਨਾ ਇਕ ਅਪਰਾਧਿਕ ਕਾਰਵਾਈ ਹੈ। ਅਧਿਕਾਰੀਆਂ ਨੂੰ ਪਤਾ ਹੋਣਾ ਚਾਹੀਦਾ ਹੈ ਕਿ ਇਸ ਸਰਕਾਰ ਦੇ ਕਾਰਜਕਾਲ ਦੌਰਾਨ ਕੀਤੇ ਗਏ ਅਜਿਹੇ ਸਾਰੇ ਝੂਠੇ ਮਾਮਲਿਆਂ ਅਤੇ ਦਮਨ ਦੀਆਂ ਕਾਰਵਾਈਆਂ ਦੀ ਜਾਂਚ ਯਕੀਨੀ ਤੌਰ ’ਤੇ ਢੁਕਵੇਂ ਸਮੇਂ ’ਤੇ ਕੀਤੀ ਜਾਵੇਗੀ। ਮੈਂ ਪੁਲਿਸ ਮੁਲਾਜ਼ਮਾਂ ਨੂੰ ਤਾਕੀਦ ਕਰਦਾ ਹਾਂ ਕਿ ਕਾਨੂੰਨ ਨਾ ਤੋੜਨ, ਕਿਉਂਕਿ ਗਾਰਡ ਬਦਲਣ ਵਿਚ ਸਿਰਫ਼ ਡੇਢ ਸਾਲ ਬਾਕੀ ਹੈ।