ਵਿਜੀਲੈਂਸ ਦੀ ਹਿਰਾਸਤ ’ਚ ਬਿਕਰਮ ਸਿੰਘ ਮਜੀਠੀਆ

ਅੰਮ੍ਰਿਤਸਰ, 25 ਜੂਨ (ਜਸਵੰਤ ਸਿੰਘ ਜੱਸ)- ਬਿਕਰਮ ਸਿੰਘ ਮਜੀਠੀਆ ਨੂੰ ਵਿਜੀਲੈਂਸ ਵਲੋਂ ਹਿਰਾਸਤ ਵਿਚ ਲੈ ਲਿਆ ਗਿਆ ਹੈ। ਵਿਜੀਲੈਂਸ ਦੀ ਟੀਮ ਤੇ ਪੁਲਿਸ ਉਨ੍ਹਾਂ ਨੂੰ ਘਰ ਦੇ ਪਿਛਲੇ ਦਰਵਾਜ਼ੇ ਤੋਂ ਆਪਣੇ ਨਾਲ ਲੈ ਗਈ ਹੈ। ਮਜੀਠੀਆ ਦੇ ਘਰ ਦੇ ਬਾਹਰ ਅਕਾਲੀ ਸਮਰਥਕਾਂ ਤੇ ਆਗੂਆਂ ਵਲੋਂ ਲਗਾਤਾਰ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ।