ਸੋਨੀਆ ਮਾਨ ਹਲਕਾ ਰਾਜਾਸਾਂਸੀ ਦੇ ਇੰਚਾਰਜ ਨਿਯੁਕਤ


ਰਾਜਾਸਾਂਸੀ, 25 ਜੂਨ (ਹਰਦੀਪ ਸਿੰਘ ਖੀਵਾ)-ਆਮ ਆਦਮੀ ਪਾਰਟੀ ਦੇ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਤੇ ਸਟੇਟ ਪ੍ਰਭਾਰੀ ਮੁਨੀਸ਼ ਸਿਸੋਦੀਆ ਵਲੋਂ ਸੋਨੀਆ ਮਾਨ ਨੂੰ ਹਲਕਾ ਰਾਜਾਸਾਂਸੀ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਬਲਦੇਵ ਸਿੰਘ ਮਿਆਦੀਆਂ ਹਲਕਾ ਰਾਜਾਸਾਂਸੀ ਦੇ ਇੰਚਾਰਜ ਸਨ।