ਉਤਰਾਖ਼ੰਡ: ਅਲਕਨੰਦਾ ਨਦੀ ਵਿਚ ਡਿੱਗੀ ਸਵਾਰੀਆਂ ਨਾਲ ਭਰੀ ਬੱਸ

ਦੇਹਰਾਦੂਨ, 26 ਜੂਨ- ਰੁਦਰਪ੍ਰਯਾਗ-ਬਦਰੀਨਾਥ ਹਾਈਵੇਅ ਨੇੜੇ ਇਕ ਬੱਸ ਹਾਦਸਾਗ੍ਰਤ ਹੋ ਗਈ ਤੇ ਅਲਕਨੰਦਾ ਨਦੀ ਵਿਚ ਜਾ ਡਿੱਗੀ। ਰਿਸ਼ੀਕੇਸ਼-ਬਦਰੀਨਾਥ ਹਾਈਵੇਅ ’ਤੇ ਧੋਲਤਿਰ ਨੇੜੇ ਇਹ ਹਾਦਸਾ ਵਾਪਰਿਆ। ਪੁਲਿਸ-ਪ੍ਰਸ਼ਾਸਨ ਦੀ ਟੀਮ ਮੌਕੇ ’ਤੇ ਪਹੁੰਚ ਗਈ ਹੈ। ਗੜ੍ਹਵਾਲ ਡਿਵੀਜ਼ਨਲ ਕਮਿਸ਼ਨਰ ਵਿਨੈ ਸ਼ੰਕਰ ਪਾਂਡੇ ਨੇ ਕਿਹਾ ਕਿ ਇਸ ਹਾਦਸੇ ਵਿਚ ਇਕ ਵਿਅਕਤੀ ਦੀ ਮੌਤ ਹੋ ਗਈ ਹੈ ਅਤੇ ਸੱਤ ਲੋਕ ਜ਼ਖਮੀ ਹੋ ਗਏ ਹਨ। ਬਚਾਅ ਕਾਰਜ ਲਈ ਐਨ.ਡੀ.ਆਰ.ਐਫ਼., ਪੁਲਿਸ ਅਤੇ ਪ੍ਰਸ਼ਾਸਨ ਦੀਆਂ ਟੀਮਾਂ ਮੌਕੇ ’ਤੇ ਮੌਜੂਦ ਹਨ। ਪ੍ਰਸ਼ਾਸਨ ਵਲੋਂ ਮੌਕੇ ’ਤੇ ਰਾਹਤ ਤੇ ਬਚਾਅ ਕਾਰਜ ਸ਼ੁਰੂ ਕਰ ਦਿੱਤੇ ਗਏ ਹਨ ਤੇ ਇਸ ਸੰਬੰਧੀ ਹੋਰ ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ ਹੈ।