JALANDHAR WEATHER

ਵੱਖ-ਵੱਖ ਜ਼ਿਲ੍ਹਿਆਂ 'ਚ 30 ਟੈਲੀਕਾਮ ਟਾਵਰਾਂ ਨੂੰ ਨਿਸ਼ਾਨਾ ਬਣਾਉਣ ਵਾਲੇ ਕਾਬੂ

ਸ੍ਰੀ ਮੁਕਤਸਰ ਸਾਹਿਬ, 26 ਜੂਨ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਪੁਲਿਸ ਵਲੋਂ ਟੈਲੀਕਾਮ ਟਾਵਰ ਬੁਨਿਆਦੀ ਢਾਂਚੇ ਦੀਆਂ ਚੋਰੀਆਂ ਵਿਚ ਸ਼ਾਮਿਲ ਗਰੋਹ ਨੂੰ ਕਾਬੂ ਕੀਤਾ ਹੈ। ਜ਼ਿਲ੍ਹਾ ਪੁਲਿਸ ਮੁਖੀ ਡਾ. ਅਖਿਲ ਚੌਧਰੀ ਨੇ ਪ੍ਰੈੱਸ ਕਾਨਫਰੰਸ ਦੌਰਾਨ ਦੱਸਿਆ ਕਿ ਇਸ ਗਰੋਹ ਨੇ ਵੱਖ-ਵੱਖ ਜ਼ਿਲ੍ਹਿਆਂ ਵਿਚ 30 ਟੈਲੀਕਮ ਟਾਵਰਾਂ ਨੂੰ ਨਿਸ਼ਾਨਾ ਬਣਾਉਣ ਦੀ ਗੱਲ ਕਬੂਲੀ ਹੈ। ਇਸ ਗਰੋਹ ਦੇ ਮੈਂਬਰ ਬੇਸ ਬੈਂਡ ਯੂਨਿਟਾਂ ਤੇ ਸਬੰਧਤ ਹਿੱਸਿਆਂ ਨੂੰ ਚੋਰੀ ਕਰਦੇ ਸਨ। ਇਸ ਮਾਮਲੇ ਵਿਚ ਚਾਰ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ ਅਤੇ ਚਾਰ ਦੀ ਗ੍ਰਿਫਤਾਰੀ ਬਾਕੀ ਹੈ। ਗ੍ਰਿਫਤਾਰ ਗਰੋਹ ਦੇ ਮੈਂਬਰਾਂ ਤੋਂ ਕਾਫੀ ਸਾਮਾਨ ਬਰਾਮਦ ਕੀਤਾ ਗਿਆ ਹੈ। ਇਸ ਮੌਕੇ ਮਨਮੀਤ ਸਿੰਘ ਢਿੱਲੋਂ ਐਸ.ਪੀ.ਡੀ., ਰਮਨਪ੍ਰੀਤ ਸਿੰਘ ਗਿੱਲ ਡੀ.ਐਸ.ਪੀ.ਡੀ ਅਤੇ ਹੋਰ ਅਧਿਕਾਰੀ ਹਾਜ਼ਰ ਸਨ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ