JALANDHAR WEATHER

ਪੰਜ ਨਸ਼ਾ ਤਸਕਰ ਹੈਰੋਇਨ ਤੇ ਦੋ ਪਿਸਟਲਾਂ ਸਮੇਤ ਗ੍ਰਿਫਤਾਰ

ਸ੍ਰੀ ਮੁਕਤਸਰ ਸਾਹਿਬ, 26 ਜੂਨ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਪੁਲਿਸ ਹੈੱਡ ਕੁਆਰਟਰ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਜ਼ਿਲ੍ਹਾ ਪੁਲਿਸ ਮੁਖੀ ਡਾ. ਅਖਿਲ ਚੌਧਰੀ ਨੇ ਦੱਸਿਆ ਕਿ ਸ੍ਰੀ ਮੁਕਤਸਰ ਸਾਹਿਬ ਪੁਲਿਸ ਵਲੋਂ ਵੱਖ-ਵੱਖ ਮੁਕੱਦਮਿਆਂ ਵਿਚ ਪੰਜ ਨਸ਼ਾ ਤਸਕਰ ਗ੍ਰਿਫਤਾਰ ਕੀਤੇ ਗਏ ਹਨ। ਜਿਨ੍ਹਾਂ ਪਾਸੋਂ 80 ਗ੍ਰਾਮ ਹੈਰੋਇਨ, 2 ਨਜਾਇਜ਼ 32 ਬੋਰ ਪਿਸਟਲ ਸਮੇਤ ਚਾਰ ਜ਼ਿੰਦਾ ਰੌਂਦ ਅਤੇ 12,700 ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿਚ ਜਾਂਚ ਜਾਰੀ ਹੈ। ਉਨ੍ਹਾਂ ਕਿਹਾ ਕਿ ਨਸ਼ਾ ਵਿਰੋਧੀ ਜੰਗ ਵਿਚ ਕੋਈ ਢਿੱਲ ਨਹੀਂ ਛੱਡੀ ਜਾਵੇਗੀ ਅਤੇ ਨਸ਼ਾ ਵੇਚਣ ਵਾਲਿਆਂ ਖਿਲਾਫ਼ ਸਖਤ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਪੁਲਿਸ ਅਧਿਕਾਰੀ ਮਨਮੀਤ ਸਿੰਘ ਢਿੱਲੋਂ, ਰਮਨਪ੍ਰੀਤ ਸਿੰਘ ਗਿੱਲ ਅਤੇ ਹੋਰ ਅਧਿਕਾਰੀ ਹਾਜ਼ਰ ਸਨ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ