JALANDHAR WEATHER

ਪੰਜਾਬੀ ਪਰਿਵਾਰ ਦੇ ਘਰ ਨੂੰ ਲੱਗੀ ਅੱਗ, ਪਿਓ-ਧੀ ਦੀ ਮੌਤ

ਕੈਲਗਰੀ, 27 ਜੂਨ (ਜਸਜੀਤ ਸਿੰਘ ਧਾਮੀ)- ਪੰਜਾਬੀਆ ਦੀ ਸੰਘਣੀ ਵਸੋਂ ਵਾਲੇ ਇਲਾਕੇ ਉੱਤਰ ਪੂਰਬ ਟੈਰਾਲੇਕ ਵੇਅ ਵਿਚ ਇਕ ਪੰਜਾਬੀ ਪਰਿਵਾਰ ਦੇ ਘਰ ਨੂੰ ਅੱਗ ਲੱਗਣ ਕਰਕੇ ਪਿਓ ਅਤੇ ਉਸ ਦੀ ਧੀ ਦੀ ਮੌਤ ਹੋ ਜਾਣ ਦੀ ਜਾਣਕਾਰੀ ਮਿਲੀ ਹੈ। ”ਕੈਲਗਰੀ ਫਾਇਰ ਡਿਪਾਰਟਮੈਂਟ ਅਧਿਕਾਰੀ ਕੈਰੋਲ ਹੈਂਕੇ ਨੇ ਕਿਹਾ ਹੈ ਕਿ ਸੰਨੀ ਗਿੱਲ, ਉਮਰ 50 ਸਾਲ ਦੀ ਮੌਕੇ ’ਤੇ ਮੌਤ ਹੋ ਗਈ ਜਦਕਿ ਉਸ ਦੀ ਬੇਟੀ ਹਰਗੁਨ ਉਮਰ 9 ਸਾਲ, ਨੂੰ ਹਸਪਤਾਲ ਇਲਾਜ ਵਾਸਤੇ ਲਿਜਾਇਆ ਗਿਆ, ਜਿਥੇ ਕਿ ਹਸਪਤਾਲ ਵਿਚ ਇਲਾਜ ਦੌਰਾਨ ਉਸ ਨੇ ਦਮ ਤੋੜ ਦਿੱਤਾ। ਇਕ ਔਰਤ ਅਤੇ 16 ਸਾਲਾਂ ਦੇ ਬੱਚੇ ਦਾ ਇਲਾਜ ਚੱਲ ਰਿਹਾ ਹੈ। ਇਸ ਦੁੱਖਦਾਈ ਘਟਨਾ ’ਤੇ ਸੰਸਦ ਮੈਂਬਰ ਦਲਵਿੰਦਰ ਸਿੰਘ ਗਿੱਲ, ਸੰਸਦ ਮੈਂਬਰ ਜਸਰਾਜ ਸਿੰਘ ਹੱਲਣ, ਸੰਸਦ ਮੈਂਬਰ ਅਮਨਪ੍ਰੀਤ ਸਿੰਘ ਗਿੱਲ, ਵਿਧਾਇਕ ਗੁਰਿੰਦਰ ਸਿੰਘ ਬਰਾੜ, ਸਾਬਕਾ ਵਿਧਾਇਕ ਦਵਿੰਦਰ ਸਿੰਘ ਤੂੂਰ ਅਤੇ ਹਰਸੀਰਤ ਸਿੰਘ ਧਾਮੀ ਪ੍ਰਧਾਨ ਕੈਲਗਰੀ ਭੁੱਲਰ ਮੈਕਾਲ ਯੂ.ਸੀ.ਪੀ. ਪਾਰਟੀ ਐਸੋਸੀਏਸ਼ਨ ਸਮੇਤ ਹੋਰਨਾਂ ਨੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਹਮਦਰਦੀ ਪ੍ਰਗਟ ਕੀਤੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ