JALANDHAR WEATHER

ਭਰਤੀ ਕਮੇਟੀ ਤੇ ਅਕਾਲੀ ਦਲ ਵਾਰਿਸ ਪੰਜਾਬ ਦੀ ਹੋਈ ਮੀਟਿੰਗ

ਅੰਮ੍ਰਿਤਸਰ, 27 ਜੂਨ (ਜਸਵੰਤ ਸਿੰਘ ਜੱਸ)-ਭਾਈ ਅੰਮ੍ਰਿਤਪਾਲ ਸਿੰਘ ਐਮ.ਪੀ. ਖਡੂਰ ਸਾਹਿਬ ਦੇ ਗ੍ਰਹਿ ਵਿਖੇ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਸ਼੍ਰੋਮਣੀ ਅਕਾਲੀ ਦਲ ਦੇ ਪੁਨਰ-ਸੁਰਜੀਤੀ ਲਈ ਬਣਾਈ ਭਰਤੀ ਕਮੇਟੀ, ਜਿਨ੍ਹਾਂ ਵਿਚ ਜਥੇ: ਗੁਰਪ੍ਰਤਾਪ ਸਿੰਘ, ਬੀਬੀ ਸਤਵੰਤ ਕੌਰ, ਮਨਪ੍ਰੀਤ ਸਿੰਘ ਇਆਲੀ, ਜਥੇਦਾਰ ਸੰਤਾ ਸਿੰਘ ਉਮੈਦਪੁਰੀ, ਇਕਬਾਲ ਸਿੰਘ ਝੂੰਦਾ ਪੰਥਕ ਏਕੇ ਦਾ ਸੱਦਾ ਲੈ ਕੈ ਪਹੁੰਚੇ। ਭਾਈ ਦਇਆ ਸਿੰਘ ਲਹੌਰੀਆ ਵੀ ਵਿਸ਼ੇਸ਼ ਤੌਰ ਉਤੇ ਹਾਜ਼ਰ ਸਨ। ਅਕਾਲੀ ਦਲ ਵਾਰਿਸ ਪੰਜਾਬ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਬਣਾਈ ਭਰਤੀ ਕਮੇਟੀ ਦੁਆਰਾ ਪੰਥਕ ਏਕਤਾ ਦੇ ਕੀਤੇ ਜਾ ਰਹੇ ਯਤਨਾਂ ਦਾ ਸਵਾਗਤ ਕੀਤਾ। ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਬਣਾਈ ਭਰਤੀ ਕਮੇਟੀ ਅਤੇ ਅਕਾਲੀ ਦਲ ਵਾਰਿਸ ਪੰਜਾਬ ਵਲੋਂ ਇਹ ਫੈਸਲਾ ਹੋਇਆ ਕਿ ਸ੍ਰੀ ਅਕਾਲ ਤਖਤ ਸਾਹਿਬ ਨੂੰ ਸਮਰਪਿਤ ਪੰਥਕ ਧਿਰਾਂ ਨਾਲ ਤਾਲਮੇਲ ਕਰਕੇ ਸਮੁੱਚੀਆਂ ਪੰਥਕ ਧਿਰਾਂ ਨੂੰ ਇਕ ਪਲੇਟਫਾਰਮ ਉਤੇ ਇਕੱਠੇ ਕਰਨ ਦੇ ਸਾਂਝੇ ਤੌਰ ਉਤੇ ਯਤਨ ਕੀਤੇ ਜਾਣਗੇ ਤਾਂ ਕਿ ਕੌਮ ਨੂੰ ਪੰਥਕ ਸੰਕਟ ਵਿਚੋਂ ਕੱਢ ਕੇ ਚੜ੍ਹਦੀ ਕਲਾ ਵੱਲ ਲਿਜਾਇਆ ਜਾ ਸਕੇ। ਇਸ ਦੌਰਾਨ ਅਕਾਲੀ ਦਲ ਵਾਰਿਸ ਪੰਜਾਬ ਦੇ ਪੰਜ ਮੈਂਬਰੀ ਕਮੇਟੀ ਦੇ ਮੈਂਬਰ ਬਾਪੂ ਤਰਸੇਮ ਸਿੰਘ, ਭਾਈ ਸਰਬਜੀਤ ਸਿੰਘ ਖਾਲਸਾ ਐਮ.ਪੀ. ਫਰੀਦਕੋਟ, ਅਮਰਜੀਤ ਸਿੰਘ ਵਨਚਿੜੀ, ਹਰਭਜਨ ਸਿੰਘ ਤੁੜ, ਸੁਰਜੀਤ ਸਿੰਘ ਦੌਲਤਪੁਰ ਹਾਜ਼ਰ ਸਨ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ