JALANDHAR WEATHER

ਰੇਲ ਗੱਡੀ ਨਾਲ ਟਕਰਾਉਣ ਕਾਰਨ ਵਿਅਕਤੀ ਦੀ ਮੌਤ

ਕਪੂਰਥਲਾ, 28 ਜੂਨ (ਅਮਨਜੋਤ ਸਿੰਘ ਵਾਲੀਆ)- ਸ਼ੇਖੂਪੁਰ ਨਜ਼ਦੀਕ ਰੇਲਵੇ ਫਾਟਕ ਨੇੜੇ ਰੇਲ ਗੱਡੀ ਦੀ ਟੱਕਰ ਨਾਲ ਇਕ ਵਿਅਕਤੀ ਦੀ ਮੌਤ ਹੋ ਗਈ। ਸੂਚਨਾ ਮਿਲਣ ’ਤੇ ਰੇਲਵੇ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਰੇਲਵੇ ਪੁਲਿਸ ਦੇ ਏ.ਐਸ.ਆਈ. ਸ਼ਕੀਲ ਮੁਹੰਮਦ ਨੇ ਦੱਸਿਆ ਕਿ ਮ੍ਰਿਤਕ ਵਿਅਕਤੀ ਦੀ ਪਛਾਣ ਗੁਰਸੇਵਕ ਸਿੰਘ ਪੁੱਤਰ ਰੌਣਕ ਰਾਮ ਭਗਤਪੁਰ ਨੇੜੇ ਸ਼ੇਖੂਪੁਰ ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਪਰਿਵਾਰਕ ਮੈਂਬਰਾਂ ਅਨੁਸਾਰ ਮ੍ਰਿਤਕ ਵਿਅਕਤੀ ਦਿਮਾਗੀ ਤੌਰ ’ਤੇ ਕੁਝ ਸਮੇਂ ਤੋਂ ਪਰੇਸ਼ਾਨ ਚੱਲ ਰਿਹਾ ਸੀ ਅਤੇ ਰਾਤ ਦੇ ਸਮੇਂ ਘਰੋਂ ਬਿਨਾਂ ਦੱਸੇ ਚਲਾ ਗਿਆ, ਜਿਸ ਦੀ ਅਸੀਂ ਭਾਲ ਕਰ ਰਹੇ ਸੀ ਪਰ ਅੱਜ ਸਵੇਰੇ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਗੁਰਸੇਵਕ ਸਿੰਘ ਦੀ ਲਾਸ਼ ਸ਼ੇਖਪੁਰ ਨੇੜੇ ਰੇਲਵੇ ਫਾਟਕ ਕੋਲ ਪਈ ਹੈ। ਏ.ਐਸ.ਆਈ. ਨੇ ਦੱਸਿਆ ਕਿ ਲਾਸ਼ ਨੂੰ ਸਿਵਲ ਹਸਪਤਾਲ ਕਪੂਰਥਲਾ ਦੇ ਮੁਰਦਾ ਘਰ ’ਚ ਰਖਵਾ ਦਿੱਤਾ ਗਿਆ ਹੈ ਤੇ ਪੋਸਟਮਾਰਟਮ ਤੋਂ ਬਾਅਦ ਪਰਿਵਾਰਕ ਮੈਂਬਰਾਂ ਦੇ ਬਿਆਨਾਂ ’ਤੇ ਅਗਲੇਰੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ