JALANDHAR WEATHER

ਨਸ਼ਾ ਤਸਕਰ ਦੇ ਘਰ ਚੱਲਿਆ ਪੀਲਾ ਪੰਜਾ

ਜਲੰਧਰ, 28 ਜੂਨ- ਪੰਜਾਬ ਸਰਕਾਰ ਵਲੋਂ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੇ ਹਿੱਸੇ ਵਜੋਂ ਅੱਜ ਬਸਤੀ ਗੁਜਾ ਦੇ ਮਨਜੀਤ ਨਗਰ ਵਿਚ ਕਾਰਵਾਈ ਕੀਤੀ ਗਈ। ਇਹ ਕਾਰਵਾਈ ਮਨਜੀਤ ਨਗਰ ਵਿਚ ਰਹਿਣ ਵਾਲੇ ਨਸ਼ਾ ਤਸਕਰ ਵਿਸ਼ਾਲ ਦੇ ਘਰ ’ਤੇ ਕੀਤੀ ਗਈ, ਜਿਥੇ ਨਿਗਮ ਅਤੇ ਪੰਜਾਬ ਪੁਲਿਸ ਦੀ ਅਗਵਾਈ ਹੇਠ ਘਰ ਦੀ ਛੱਤ ਤੋਂ ਗੈਰ-ਕਾਨੂੰਨੀ ਹਿੱਸਾ ਢਾਹ ਦਿੱਤਾ ਗਿਆ। ਮਾਮਲੇ ਬਾਰੇ ਜਾਣਕਾਰੀ ਦਿੰਦੇ ਹੋਏ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਵਿਸ਼ਾਲ ਵਿਰੁੱਧ ਨਸ਼ਾ ਤਸਕਰੀ ਦੇ 4 ਗੰਭੀਰ ਮਾਮਲੇ ਦਰਜ ਹਨ ਅਤੇ ਉਹ ਕਈ ਵਾਰ ਜੇਲ੍ਹ ਵੀ ਜਾ ਚੁੱਕਾ ਹੈ। ਇਹ ਕਾਰਵਾਈ ਨਸ਼ਾ ਵਿਰੋਧੀ ਸਰਕਾਰੀ ਮੁਹਿੰਮ ਤਹਿਤ ਕੀਤੀ ਜਾ ਰਹੀ ਹੈ, ਜਿਸ ਦਾ ਉਦੇਸ਼ ਨਸ਼ਾ ਤਸਕਰਾਂ ਦੇ ਹੌਂਸਲੇ ਤੋੜਨਾ ਅਤੇ ਸਮਾਜ ਨੂੰ ਨਸ਼ਿਆਂ ਤੋਂ ਬਚਾਉਣਾ ਹੈ। ਇਸ ਦੇ ਨਾਲ ਹੀ ਨਗਰ ਨਿਗਮ ਦੀ ਟੀਮ ਦਾ ਕਹਿਣਾ ਹੈ ਕਿ ਗੈਰ-ਕਾਨੂੰਨੀ ਇਮਾਰਤ ਸੰਬੰਧੀ ਕਈ ਵਾਰ ਨੋਟਿਸ ਦਿੱਤੇ ਗਏ ਸਨ, ਪਰ ਕੋਈ ਜਵਾਬ ਨਾ ਮਿਲਣ ਕਾਰਨ ਅੱਜ ਉਕਤ ਵਿਅਕਤੀ ਦੇ ਘਰ ’ਤੇ ਬੁਲਡੋਜ਼ਰ ਚਲਾਇਆ ਜਾ ਰਿਹਾ ਹੈ। ਇਸ ਕਾਰਵਾਈ ਦੌਰਾਨ ਪੁਲਿਸ ਵਲੋਂ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ