JALANDHAR WEATHER

ਮਨੁੱਖੀ ਅਧਿਕਾਰ ਕਮਿਸ਼ਨ ਦੀ ਚੇਅਰਪਰਸਨ ਵਲੋਂ ਕੇਂਦਰੀ ਜੇਲ੍ਹ ਕਪੂਰਥਲਾ ਦਾ ਦੌਰਾ

ਕਪੂਰਥਲਾ, 28 ਜੂਨ (ਅਮਰਜੀਤ ਕੋਮਲ)-ਜੇਲ੍ਹ ਵਿਚ ਬੰਦ ਕੈਦੀਆਂ ਨੂੰ ਮੈਡੀਕਲ ਸਹੂਲਤ, ਉਨ੍ਹਾਂ ਨੂੰ ਦਿੱਤੇ ਜਾਣ ਵਾਲੇ ਖਾਣੇ ਦੀ ਗੁਣਵੱਤਾ ਵੱਲ ਵਿਸ਼ੇਸ਼ ਧਿਆਨ ਦੇਣ ਦੇ ਨਾਲ-ਨਾਲ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਮੌਕੇ 'ਤੇ ਨਿਪਟਾਰਾ ਜਾਵੇ। ਜਸਟਿਸ ਸੰਤ ਪ੍ਰਕਾਸ਼ ਚੇਅਰਪਰਸਨ ਮਨੁੱਖੀ ਅਧਿਕਾਰ ਕਮਿਸ਼ਨ ਨੇ ਅੱਜ ਕੇਂਦਰੀ ਜੇਲ੍ਹ ਕਪੂਰਥਲਾ ਦੇ ਦੌਰੇ ਮੌਕੇ ਜੇਲ੍ਹ ਵਿਚ ਕੈਦੀਆਂ ਦੀ ਰਸੋਈ, ਖਾਣੇ ਦੀ ਗੁਣਵੱਤਾ ਦਾ ਜਾਇਜ਼ਾ ਲਿਆ। ਇਸ ਮੌਕੇ ਕੈਦੀਆਂ ਨੇ ਆਪਣੀਆਂ ਮੁਸ਼ਕਿਲਾਂ ਜਸਟਿਸ ਸੰਤ ਪ੍ਰਕਾਸ਼ ਦੇ ਧਿਆਨ ਵਿਚ ਲਿਆਂਦੀਆਂ, ਜਿਸ 'ਤੇ ਚੇਅਰਪਰਸਨ ਨੇ ਮੌਕੇ 'ਤੇ ਮੌਜੂਦ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕੈਦੀਆਂ ਦੀਆਂ ਸਮੱਸਿਆਵਾਂ ਤੁਰੰਤ ਹੱਲ ਕੀਤੀਆਂ ਜਾਣ ਤੇ ਉਨ੍ਹਾਂ ਦਾ ਸਮੇਂ-ਸਿਰ ਇਲਾਜ ਕਰਵਾਉਣਾ ਯਕੀਨੀ ਬਣਾਇਆ ਜਾਵੇ। ਜੇਲ੍ਹ ਦੇ ਦੌਰੇ ਦੌਰਾਨ ਜਸਟਿਸ ਸੰਤ ਪ੍ਰਕਾਸ਼ ਨੇ ਜੇਲ੍ਹ ਦੀ ਰਸੋਈ ਵਿਚ ਕੈਦੀਆਂ ਲਈ ਬਣਾਇਆ ਜਾ ਰਿਹਾ ਖਾਣਾ ਖ਼ੁਦ ਖਾਧਾ ਤੇ ਉਨ੍ਹਾਂ ਖਾਣੇ ਦੀ ਗੁਣਵੱਤਾ 'ਤੇ ਤਸੱਲੀ ਪ੍ਰਗਟ ਕੀਤੀ। ਇਸ ਮੌਕੇ ਸਿਵਲ ਤੇ ਜੇਲ੍ਹ ਅਧਿਕਾਰੀਆਂ ਨੇ ਚੇਅਰਪਰਸਨ ਨੂੰ ਭਰੋਸਾ ਦਿਵਾਇਆ ਕਿ ਉਹ ਕੈਦੀਆਂ ਦੀਆਂ ਸਮੱਸਿਆਵਾਂ ਦਾ ਨਿਪਟਾਰਾ ਪਹਿਲ ਦੇ ਆਧਾਰ 'ਤੇ ਕਰਨਗੇ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ