ਸ਼੍ਰੋਮਣੀ ਕਮੇਟੀ ਵਲੋਂ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਦੇ ਸੰਬੰਧ ਵਿਚ ਸਜਾਏ ਗਏ ਸਮਾਗਮ

ਅੰਮ੍ਰਿਤਸਰ 29 ਜੂਨ (ਹਰਮਿੰਦਰ ਸਿੰਘ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਦੇ ਸੰਬੰਧ ਵਿਚ ਉਨ੍ਹਾਂ ਦੀ ਯਾਦਗਾਰ ਰਾਮ ਬਾਗ ਵਿਖੇ ਸਮਾਗਮ ਸਜਾਏ ਗਏ। ਇਸ ਮੌਕੇ 'ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ। ਇਸ ਦੌਰਾਨ ਸੰਬੋਧਨ ਕਰਦਿਆਂ ਹੋਇਆਂ ਉਨ੍ਹਾਂ ਕਿਹਾ ਰਾਮ ਬਾਗ ਵਿਖੇ ਹਰ ਸਾਲ ਮਹਾਰਾਜਾ ਰਣਜੀਤ ਸਿੰਘ ਦੀ ਯਾਦ ਵਿਚ ਦੋ ਸਮਾਗਮ ਕਰਵਾਏ ਜਾਣਗੇ। ਇਸ ਦੌਰਾਨ ਉਨ੍ਹਾਂ ਨੇ ਰਾਮ ਬਾਗ ਦੀ ਸਾਂਭ ਸੰਭਾਲ ਲਈ ਪ੍ਰਸ਼ਾਸਨ ਪਾਸੋਂ ਵੀ ਯਤਨ ਕਰਨ ਦੀ ਮੰਗ ਕੀਤੀ।