JALANDHAR WEATHER

ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਵਲੋਂ ਗਿਆਨੀ ਰਘਬੀਰ ਸਿੰਘ ਨੂੰ ਕੇਸ ਵਾਪਸ ਲੈਣ ਦੀ ਅਪੀਲ

 ਅੰਮ੍ਰਿਤਸਰ, 30 ਜੂਨ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਅਤੇ ਮੈਂਬਰ ਕੁਲਵੰਤ ਸਿੰਘ ਮੰਨਣ ਨੇ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਮਾਨਯੋਗ ਪੰਜਾਬ ਤੇ ਹਰਿਆਣਾ ਹਾਈਕੋਰਟ ਵਿਚ ਸ਼੍ਰੋਮਣੀ ਕਮੇਟੀ ਵਿਰੁੱਧ ਦਾਇਰ ਕੀਤਾ ਕੇਸ ਵਾਪਸ ਲੈਣ ਦੀ ਅਪੀਲ ਕੀਤੀ ਹੈ। ਅੱਜ ਇੱਥੇ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਗਿਆਨੀ ਰਘਬੀਰ ਸਿੰਘ ਜੋ ਕੱਲ੍ਹ ਦੁਨਿਆਵੀ ਅਦਾਲਤੀ ਵਿਚ ਗਏ ਹਨ, ਮਨ ਨੂੰ ਬੜੀ ਸੱਟ ਵੀ ਵੱਜੀ ਹੈ ਤੇ ਦੁੱਖ ਵੀ ਹੋਇਆ। ਉ੍ਹਨਾਂ ਕਿਹਾ ਕਿ ਜਦੋਂ ਦੀ ਸ਼੍ਰੋਮਣੀ ਕਮੇਟੀ ਬਣੀ ਹੈ, ਇਹ ਪਹਿਲੀ ਵਾਰ ਹੋਇਆ ਹੈ ਕਿ ਕੋਈ ਸਿੰਘ ਸਾਹਿਬ ਦੁਨਿਆਵੀ ਅਦਾਲਤ ਗਏ ਹਨ। ਇਸ ਨਾਲ ਸਿੱਖ ਸੰਸਥਾਵਾਂ ਦਾ ਸਤਿਕਾਰ ਘਟਿਆ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ