JALANDHAR WEATHER

ਹਰਪਾਲ ਸਿੰਘ ਚੀਮਾ ਨੇ ਕਾਂਗਰਸ, ਭਾਜਪਾ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਮੁੱਖ ਆਗੂਆਂ ਨੂੰ ਚਿੱਟੇ ਦੇ ਮਾਮਲੇ 'ਚ ਲਿਆ ਲੰਮ੍ਹੇ ਹੱਥੀ

 ਚੰਡੀਗੜ੍ਹ, 30 ਜੂਨ - ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਚੰਡੀਗੜ੍ਹ ਵਿਖੇ ਪਾਰਟੀ ਦੇ ਮੁੱਖ ਦਫਤਰ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਾਂਗਰਸ, ਭਾਜਪਾ, ਸ਼੍ਰੋਮਣੀ ਅਕਾਲੀ ਦਲ ਅਤੇ ਹੋਰ ਪ੍ਰਮੁੱਖ ਆਗੂਆਂ ਨੂੰ ਚਿੱਟੇ ਦੇ ਮਾਮਲੇ ਚ ਲੰਮੇ ਹੱਥੀ ਲਿਆ। ਉਨ੍ਹਾਂ ਖ਼ਾਸ ਕਰਕੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਮੌਜੂਦਾ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਸੁਖਪਾਲ ਸਿੰਘ ਖਹਿਰਾ ਆਦਿ 'ਤੇ ਹੁਣ ਚਿੱਟੇ ਦੇ ਵਪਾਰੀਆਂ ਨਾਲ ਖੜੇ ਹੋਣ ਦਾ ਵੀ ਦੋਸ਼ ਲਾਇਆ। ਉਨਾਂ ਵਲੋਂ ਭਾਜਪਾ ਦੇ ਨੇਤਾ ਰਵਨੀਤ ਸਿੰਘ ਬਿੱਟੂ, ਨਵਜੋਤ ਸਿੰਘ ਸਿੱਧੂ ਵਲੋਂ ਸਮੇਂ ਸਮੇਂ ਦਿੱਤੇ ਬਿਆਨਾਂ ਨੂੰ ਵੀ ਪੱਤਰਕਾਰਾਂ ਦੇ ਸਾਹਮਣੇ ਪੇਸ਼ ਕਰਦੇ ਹੋਏ ਉਨ੍ਹਾਂ ਦੇ ਦੋਗਲੇ ਚਿਹਰਿਆਂ ਦਾ ਪਰਦਾਫਾਸ਼ ਕਰਨ ਦਾ ਯਤਨ ਕੀਤਾ ਗਿਆ। ਹਰਪਾਲ ਸਿੰਘ ਚੀਮਾ ਨੇ ਕਾਂਗਰਸ ਦੀ ਨੇਤਾ ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਨੂੰ ਕਿਹਾ ਕਿ ਉਨ੍ਹਾਂ ਉਨਾਂ ਨੂੰ ਸੁਖਪਾਲ ਸਿੰਘ ਖਹਿਰਾ ਜਿਹੇ ਵਿਅਕਤੀਆਂ ਨੂੰ ਪਾਰਟੀ ਚੋਂ ਬਾਹਰ ਦਾ ਰਸਤਾ ਦਿਖਾਉਣਾ ਚਾਹੀਦਾ ਹੈ ਜੋ ਇਸ ਸਮੇਂ ਚਿੱਟੇ ਦੇ ਵਪਾਰੀਆਂ ਨਾਲ ਖੜੇ ਹੋਣ ਦੇ ਹੁੰਗਾਰੇ ਭਰ ਰਹੇ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ