JALANDHAR WEATHER

ਵੋਟਰ ਸੂਚੀ ਨੂੰ ਲੈ ਕੇ ਬਿਹਾਰ ਵਿਚ ਸਿਆਸਤ ਗਰਮਾਈ, ਅਸ਼ੋਕ ਗਹਿਲੋਤ ਨੇ ਚੋਣ ਕਮਿਸ਼ਨ 'ਤੇ ਚੁੱਕੇ ਸਵਾਲ

ਪਟਨਾ, 30 ਜੂਨ - ਬਿਹਾਰ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੋਟਰ ਸੂਚੀ ਦੀ ਸੋਧ ਨੂੰ ਲੈ ਕੇ ਰਾਜਨੀਤੀ ਗਰਮਾ ਗਈ ਹੈ। ਸੱਤਾਧਾਰੀ ਅਤੇ ਵਿਰੋਧੀ ਧਿਰ ਵਿਚਕਾਰ ਬਿਆਨਬਾਜ਼ੀ ਤੇਜ਼ ਹੁੰਦੀ ਜਾ ਰਹੀ ਹੈ। ਪਟਨਾ ਪਹੁੰਚੇ ਰਾਜਸਥਾਨ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਵਰਕਿੰਗ ਕਮੇਟੀ ਦੇ ਮੈਂਬਰ ਅਸ਼ੋਕ ਗਹਿਲੋਤ ਨੇ ਚੋਣ ਕਮਿਸ਼ਨ 'ਤੇ ਸਵਾਲ ਖੜ੍ਹੇ ਕੀਤੇ ਹਨ। ਪਟਨਾ ਹਵਾਈ ਅੱਡੇ 'ਤੇ ਉਨ੍ਹਾਂ ਨੇ ਚੋਣ ਕਮਿਸ਼ਨ ਦੀ ਤਿੱਖੀ ਆਲੋਚਨਾ ਕੀਤੀ ਅਤੇ ਕਈ ਸਵਾਲ ਉਠਾਏ। ਉਨ੍ਹਾਂ ਕਿਹਾ ਕਿ ਬਿਹਾਰ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਚੋਣ ਕਮਿਸ਼ਨ ਨਵੀਆਂ ਚਾਲਾਂ ਅਪਨਾ ਰਿਹਾ ਹੈ। ਸਵਾਲ ਇਹ ਉੱਠਦਾ ਹੈ ਕਿ ਚੋਣਾਂ ਤੋਂ ਪਹਿਲਾਂ ਇਹ ਕਦਮ ਚੁੱਕਣ ਦੀ ਕੀ ਲੋੜ ਹੈ? ਅਸ਼ੋਕ ਗਹਿਲੋਤ ਨੇ ਵੋਟਰ ਸੂਚੀ ਸੋਧ ਮੁਹਿੰਮ 'ਤੇ ਵੀ ਸਵਾਲ ਉਠਾਏ। ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਨੂੰ ਸਪੱਸ਼ਟ ਕਰਨਾ ਚਾਹੀਦਾ ਹੈ ਕਿ ਇਹ ਪ੍ਰਕਿਰਿਆ ਕਿਉਂ ਸ਼ੁਰੂ ਕੀਤੀ ਗਈ ਹੈ। ਦਿੱਲੀ ਵਿਚ ਬਿਹਾਰ ਦੇ ਲੋਕ ਸਾਨੂੰ ਪੁੱਛਦੇ ਹਨ ਕਿ ਸਾਡੇ ਜਨਮ ਸਰਟੀਫਿਕੇਟ ਕਿੱਥੋਂ ਲੈਣੇ ਹਨ। ਇਸ ਨਾਲ ਲੋਕਾਂ ਵਿਚ ਭੰਬਲਭੂਸਾ ਪੈਦਾ ਹੋ ਰਿਹਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ