JALANDHAR WEATHER

ਭੇਤਭਰੀ ਹਾਲਤ ਵਿਚ ਇਕ ਵਿਅਕਤੀ ਦੀ ਮੌਤ

ਕਪੂਰਥਲਾ, 30 ਜੂਨ (ਅਮਨਜੋਤ ਸਿੰਘ ਵਾਲੀਆ)-ਅਜੀਤ ਨਗਰ ਵਿਖੇ ਕਿਰਾਏ 'ਤੇ ਰਹਿੰਦੇ ਇਕ ਪ੍ਰਵਾਸੀ ਵਿਅਕਤੀ ਦੀ ਭੇਤਭਰੀ ਹਾਲਤ ਵਿਚ ਮੌਤ ਹੋ ਗਈ। ਜਾਣਕਾਰੀ ਦਿੰਦਿਆਂ ਥਾਣਾ ਸਿਟੀ ਦੇ ਏ.ਐਸ.ਆਈ. ਸੁਰਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਮਕਾਨ ਮਾਲਕ ਅਮਰਜੀਤ ਸਿੰਘ ਨੇ ਫ਼ੋਨ 'ਤੇ ਸੂਚਨਾ ਦਿੱਤੀ ਕਿ ਉਨ੍ਹਾਂ ਦੇ ਕਿਰਾਏ 'ਤੇ ਇਕ ਪ੍ਰਵਾਸੀ ਵਿਅਕਤੀ ਰਹਿੰਦਾ ਹੈ, ਜਿਸ ਦੀ ਅਚਾਨਕ ਮੌਤ ਹੋ ਗਈ ਤੇ ਉਸ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਸਿਵਲ ਹਸਪਤਾਲ ਦੇ ਮੁਰਦਾਘਰ ਵਿਖੇ 72 ਘੰਟਿਆਂ ਵਾਸਤੇ ਰੱਖਵਾ ਦਿੱਤਾ ਗਿਆ ਹੈ। ਇਸ ਸਬੰਧੀ ਪਰਿਵਾਰਕ ਮੈਂਬਰਾਂ ਨਾਲ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ