ਅਕਾਲੀ ਸਰਕਾਰ ਸਮੇਂ ਪੰਜਾਬ ’ਚ ਆਇਆ ਨਸ਼ਾ- ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 2 ਜੁਲਾਈ- ਅੱਜ ਪੱਤਰਕਾਰਾਂ ਨੂੰ ਸੰਬੋਧਨ ਕਰਦੇ ਹੋਏ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਸਮੇਂ ਹੀ ਪੰਜਾਬ ਵਿਚ ਨਸ਼ਾ ਆਇਆ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦਾ ਗਠਨ ਪੰਥ ਨੂੰ ਬਚਾਉਣ ਲਈ ਹੋਇਆ ਸੀ ਪਰ ਹੁਣ ਇਹ ਪਾਰਟੀ ਪੰਥ ਬਚਾਓ ਦੇ ਨਾਲ ਨਾਲ ਨਸ਼ਾ ਬਚਾਓ ਮੁਹਿੰਮ ਵੀ ਚਲਾ ਰਹੀ ਹੈ। ਉਨ੍ਹਾਂ ਕਿਹਾ ਕਿ ਜਦੋਂ ਬਿਕਰਮ ਸਿੰਘ ਮਜੀਠੀਆ ਨੂੰ ਗਿ੍ਫ਼ਤਾਰ ਕੀਤਾ ਤਾਂ ਹੁਣ ਇਨ੍ਹਾਂ ਵਲੋਂ ਪਰਿਵਾਰ ਬਚਾਓ ਮੁਹਿੰਮ ਸ਼ੁਰੂ ਕਰ ਦਿੱਤੀ ਗਈ ਤੇ ਇਨ੍ਹਾਂ ਵਲੋਂ ਲਗਾਤਾਰ ਪੁਲਿਸ ਨੂੰ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਅੱਗੇ ਕਿਹਾ ਕਿ ਅਕਾਲੀ ਦਲ ’ਤੇ ਸਿਰਫ਼ ਬਾਦਲ ਪਰਿਵਾਰ ਦਾ ਕਬਜ਼ਾ ਹੋ ਕੇ ਰਹਿ ਗਿਆ ਹੈ।