ਅਣਪਛਾਤੇ ਵਿਅਕਤੀ ਦੀ ਮਿਲੀ ਲਾਸ਼

ਮੱਖੂ (ਫਿਰੋਜ਼ਪੁਰ), 2 ਜੁਲਾਈ (ਕੁਲਵਿੰਦਰ ਸਿੰਘ ਸੰਧੂ)-ਮੱਖੂ ਪੁਲਿਸ ਨੂੰ ਅਨਾਜ ਮੰਡੀ ਦੇ ਦੂਸਰੇ ਪਾਸਿਓਂ ਨੈਸ਼ਨਲ ਹਾਈਵੇ 54 ਮੱਖੂ ਦੇ ਕਿਨਾਰੇ ਤੋਂ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ ਹੈ। ਜਾਣਕਾਰੀ ਦਿੰਦਿਆਂ ਥਾਣਾ ਮੱਖੂ ਦੇ ਏ.ਐਸ.ਆਈ. ਬਲਵੰਤ ਸਿੰਘ ਨੇ ਦੱਸਿਆ ਕਿ ਇਸ ਵਿਅਕਤੀ ਦੀ ਉਮਰ 50-55 ਦੇ ਕਰੀਬ ਹੈ, ਇਸ ਨੇ ਕਾਲੀ ਟੀ-ਸ਼ਰਟ ਅਤੇ ਪਜਾਮਾ ਪਹਿਨਿਆ ਹੋਇਆ ਹੈ ਅਤੇ ਇਸ ਦੇ ਸੱਜੇ ਹੱਥ ਦੀਆਂ ਤਿੰਨ ਉਂਗਲੀਆਂ ਨਹੀਂ ਹਨ। ਇਸ ਦੀ ਲਾਸ਼ 72 ਘੰਟਿਆਂ ਲਈ ਸਿਵਲ ਹਸਪਤਾਲ ਜ਼ੀਰਾ ਦੀ ਮੋਰਚਰੀ ਵਿਚ ਰੱਖ ਦਿੱਤੀ ਗਈ ਹੈ। ਜੇਕਰ ਕਿਸੇ ਨੂੰ ਇਸ ਸਬੰਧੀ ਜਾਣਕਾਰੀ ਪ੍ਰਾਪਤ ਹੋਵੇ ਤਾਂ ਮੱਖੂ ਥਾਣੇ ਦੇ ਅਧਿਕਾਰੀਆਂ ਨਾਲ ਸੰਪਰਕ ਕਰ ਸਕਦਾ ਹੈ।