ਸੁਲਤਾਨਪੁਰ ਲੋਧੀ 'ਚ ਸਮਾਰਟ ਸਿਟੀ ਦੇ ਚੱਲ ਰਹੇ ਕਾਰਜਾਂ ਦਾ ਡੀ.ਸੀ. ਵਲੋਂ ਜਾਇਜ਼ਾ

ਸੁਲਤਾਨਪੁਰ ਲੋਧੀ, 2 ਜੁਲਾਈ (ਥਿੰਦ)-ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਕੇਂਦਰ ਸਰਕਾਰ ਵਲੋਂ ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਨੂੰ ਸਮਾਰਟ ਸਿਟੀ ਦਾ ਦਰਜਾ ਦਿੰਦਿਆਂ ਕਰੋੜਾਂ ਰੁਪਏ ਦੀ ਗਰਾਂਟ ਜਾਰੀ ਕੀਤੀ ਗਈ ਸੀ, ਜਿਸ ਤਹਿਤ ਡਿਪਟੀ ਕਮਿਸ਼ਨਰ ਕਪੂਰਥਲਾ ਅਮਿਤ ਕੁਮਾਰ ਪੰਚਾਲ ਅਤੇ ਕਪੂਰਥਲਾ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਸੱਜਣ ਸਿੰਘ ਚੀਮਾ ਵਲੋਂ ਅੱਜ ਗੁਰਦੁਆਰਾ ਸ੍ਰੀ ਬੇਰ ਸਾਹਿਬ ਤੋਂ ਸ਼ਹੀਦ ਊਧਮ ਸਿੰਘ ਚੌਕ ਤੱਕ ਬਣਨ ਵਾਲੀ ਸੜਕ ਦਾ ਨਿਰਮਾਣ ਕਾਰਜ ਸ਼ੁਰੂ ਕਰਵਾਇਆ ਗਿਆ ਅਤੇ ਵੱਖ-ਵੱਖ ਵਿਕਾਸ ਕਾਰਜਾਂ ਦਾ ਨਿਰੀਖਣ ਕੀਤਾ।