JALANDHAR WEATHER

ਪ੍ਰਧਾਨ ਮੰਤਰੀ ਮੋਦੀ ਘਾਨਾ ਦੇ ਸਰਵਉੱਚ ਸਨਮਾਨ ਨਾਲ ਸਨਮਾਨਿਤ

ਅਕਰਾ, 3 ਜੁਲਾਈ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਘਾਨਾ ਦੇ ਸਰਵਉੱਚ ਸਨਮਾਨ ‘ਦਿ ਆਫਿਸਰ ਆਫ਼ ਦ ਆਰਡਰ ਆਫ਼ ਦ ਸਟਾਰ ਆਫ਼ ਘਾਨਾ’ ਨਾਲ ਸਨਮਾਨਿਤ ਕੀਤਾ ਗਿਆ। ਇਸ ਤੋਂ ਇਲਾਵਾ, ਦੋਵਾਂ ਦੇਸ਼ਾਂ ਨੇ 4 ਵੱਖ-ਵੱਖ ਸਮਝੌਤਿਆਂ (ਐਮਓਯੂ) ’ਤੇ ਦਸਤਖਤ ਕੀਤੇ। ਇਸ ਸਰਵਉੱਚ ਸਨਮਾਨ ’ਤੇ, ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਘਾਨਾ ਦੁਆਰਾ ਸਨਮਾਨਿਤ ਹੋਣਾ ਮੇਰੇ ਲਈ ਮਾਣ ਵਾਲੀ ਗੱਲ ਹੈ। ਇਸ ਤੋਂ ਪਹਿਲਾਂ, ਉਨ੍ਹਾਂ ਨੇ ਘਾਨਾ ਦੇ ਰਾਸ਼ਟਰਪਤੀ ਜੌਨ ਮਹਾਮਾ ਨਾਲ ਇਕ ਸਾਂਝਾ ਬਿਆਨ ਜਾਰੀ ਕੀਤਾ ਸੀ। ਮੋਦੀ ਨੇ ਕਿਹਾ ਕਿ ਭਾਰਤ ਅਤੇ ਘਾਨਾ ਅੱਤਵਾਦ ਨੂੰ ਮਨੁੱਖਤਾ ਦਾ ਦੁਸ਼ਮਣ ਮੰਨਦੇ ਹਨ ਅਤੇ ਇਸ ਵਿਰੁੱਧ ਮਿਲ ਕੇ ਕੰਮ ਕਰਨਗੇ। ਮੋਦੀ ਨੇ ਕਿਹਾ ਕਿ ਇਹ ਯੁੱਧ ਦਾ ਸਮਾਂ ਨਹੀਂ ਹੈ, ਪਰ ਸਮੱਸਿਆਵਾਂ ਨੂੰ ਗੱਲਬਾਤ ਅਤੇ ਕੂਟਨੀਤੀ ਰਾਹੀਂ ਹੱਲ ਕੀਤਾ ਜਾਣਾ ਚਾਹੀਦਾ ਹੈ। ਦੋਵੇਂ ਦੇਸ਼ ਸੰਯੁਕਤ ਰਾਸ਼ਟਰ (ਯੂਐਨ) ਵਿਚ ਸੁਧਾਰਾਂ ’ਤੇ ਇੱਕਮਤ ਹਨ। ਇਸ ਦੇ ਨਾਲ ਹੀ, ਦੋਵਾਂ ਨੇ ਪੱਛਮੀ ਏਸ਼ੀਆ ਅਤੇ ਯੂਰਪ ਵਿਚ ਚੱਲ ਰਹੇ ਟਕਰਾਅ ’ਤੇ ਚਿੰਤਾ ਪ੍ਰਗਟ ਕੀਤੀ। ਪ੍ਰਧਾਨ ਮੰਤਰੀ ਮੋਦੀ ਨੇ ਅੱਗੇ ਕਿਹਾ ਕਿ ਭਾਰਤ ਅਤੇ ਘਾਨਾ ਵਿਚਕਾਰ ਵਪਾਰ 25 ਹਜ਼ਾਰ ਕਰੋੜ ਰੁਪਏ ਤੋਂ ਵੱਧ ਹੋ ਗਿਆ ਹੈ ਅਤੇ ਅਗਲੇ 5 ਸਾਲਾਂ ਵਿਚ ਇਸ ਨੂੰ ਦੁੱਗਣਾ ਕਰਨ ਦਾ ਟੀਚਾ ਹੈ। ਉਨ੍ਹਾਂ ਘਾਨਾ ਦੇ ਰਾਸ਼ਟਰਪਤੀ ਜੌਨ ਮਹਾਮਾ ਨੂੰ ਭਾਰਤ ਆਉਣ ਦਾ ਸੱਦਾ ਦਿੱਤਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ