ਡੋਨਾਲਡ ਟਰੰਪ ਨੇ ਨਿਊਯਾਰਕ ਸਿਟੀ ਮੇਅਰ ਚੋਣ ਦੇ ਉਮੀਦਵਾਰ ਜ਼ੋਹਰਾਨ ਮਮਦਾਨੀ ਨੂੰ ਦਿੱਤੀ ਗਿ੍ਫ਼ਤਾਰ ਕਰਨ ਦੀ ਧਮਕੀ

ਵਾਸ਼ਿੰਗਟਨ, ਡੀ.ਸੀ. 3 ਜੁਲਾਈ- ਰਾਸ਼ਟਰਪਤੀ ਡੋਨਾਲਡ ਟਰੰਪ ਨੇ ਆਈ.ਸੀ.ਈ. ਦੇ ਦੇਸ਼ ਨਿਕਾਲੇ ਦੇ ਯਤਨਾਂ ਵਿਚ ਦਖਲ ਦੇਣ ਲਈ ਜ਼ੋਹਰਾਨ ਮਮਦਾਨੀ ਨੂੰ ਗ੍ਰਿਫ਼ਤਾਰ ਕਰਨ ਦੀ ਧਮਕੀ ਦਿੱਤੀ ਹੈ। ਟਰੰਪ ਨੇ ਮਮਦਾਨੀ ਨੂੰ ਕਮਿਊਨਿਸਟ ਕਿਹਾ ਅਤੇ ਉਸ ਦੀ ਨਾਗਰਿਕਤਾ ’ਤੇ ਸਵਾਲ ਚੁੱਕੇ। ਇਕ ਪ੍ਰੈਸ ਕਾਨਫਰੰਸ ਦੌਰਾਨ, ਰਾਸ਼ਟਰਪਤੀ ਡੋਨਾਲਡ ਟਰੰਪ ਨੇ ਨਿਊਯਾਰਕ ਸਿਟੀ ਮੇਅਰ ਚੋਣ ਵਿਚ ਡੈਮੋਕ੍ਰੇਟਿਕ ਉਮੀਦਵਾਰ ਜ਼ੋਹਰਾਨ ਮਮਦਾਨੀ ਨੂੰ ਗ੍ਰਿਫ਼ਤਾਰ ਕਰਨ ਦੀ ਧਮਕੀ ਦਿੱਤੀ। ਟਰੰਪ ਨੇ ਕਿਹਾ ਕਿ ਜੇਕਰ ਮਮਦਾਨੀ ਇਮੀਗ੍ਰੇਸ਼ਨ ਅਤੇ ਕਸਟਮਜ਼ ਇਨਫੋਰਸਮੈਂਟ ਦੀ ਕਾਰਵਾਈ ਵਿਚ ਰੁਕਾਵਟ ਪਾਉਂਦਾ ਹੈ, ਤਾਂ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਟਰੰਪ ਨੇ ਮਮਦਾਨੀ ਨੂੰ ਕਮਿਊਨਿਸਟ ਕਿਹਾ ਅਤੇ ਇਹ ਵੀ ਕਿਹਾ ਕਿ ਕੁਝ ਲੋਕ ਕਹਿ ਰਹੇ ਹਨ ਕਿ ਉਹ ਦੇਸ਼ ਵਿਚ ਗੈਰ-ਕਾਨੂੰਨੀ ਤੌਰ ’ਤੇ ਹੈ। ਇਸ ਦੇ ਜਵਾਬ ਦਿੰਦੇ ਹੋਏ ਮਮਦਾਨੀ ਨੇ ਕਿਹਾ ਕਿ ਟਰੰਪ ਦੇ ਬਿਆਨ ਲੋਕਤੰਤਰ ’ਤੇ ਹਮਲਾ ਹਨ। ਟਰੰਪ ਨੇ ਬੀਤੇ ਦਿਨ ਧਮਕੀ ਦਿੱਤੀ ਕਿ ਜੇਕਰ ਜ਼ੋਹਰਾਨ ਮਮਦਾਨੀ ਦੇਸ਼ ਨਿਕਾਲੇ ਦੀ ਪ੍ਰਕਿਰਿਆ ਵਿਚ ਦਖਲ ਦਿੰਦਾ ਹੈ ਤਾਂ ਉਸਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।