JALANDHAR WEATHER

ਸੰਜੀਵ ਅਰੋੜਾ ਕਰਨਗੇ ਮੇਰੇ ਤੋਂ ਵਧੀਆ ਕੰਮ- ਕੁਲਦੀਪ ਸਿੰਘ ਧਾਲੀਵਾਲ

ਚੰਡੀਗੜ੍ਹ, 3 ਜੁਲਾਈ- ਕੁਲਦੀਪ ਸਿੰਘ ਧਾਲੀਵਾਲ ਨੇ ਪੱਤਰਕਾਰਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਮੈਂ ਪੰਜਾਬ ਦੀ ਸੇਵਾ ਕਰਨ ਆਇਆ ਹਾਂ ਤੇ ਪਾਰਟੀ ਵਿਚ ਸਭ ਨੂੰ ਮੌਕਾ ਮਿਲਣਾ ਚਾਹੀਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਮੈਂ ਮਹਿਕਮਿਆਂ ਦੀ ਲੜਾਈ ਵਿਚ ਨਹੀਂ ਪੈਂਦਾ ਤੇ ਸੰਜੀਵ ਅਰੋੜਾ ਮੇਰੇ ਤੋਂ ਵਧੀਆ ਕੰਮ ਕਰਨਗੇ। ਉਨ੍ਹਾਂ ਅੱਗੇ ਕਿਹਾ ਕਿ ਮੈਂ ਹਮੇਸ਼ਾ ਪਾਰਟੀ ਦਾ ਇਕ ਵਫ਼ਾਦਾਰ ਆਗੂ ਰਹਾਂਗਾ। ਉਨ੍ਹਾਂ ਕਿਹਾ ਕਿ ਮੈਂ ਪੂਰੀ ਮਿਹਨਤ ਕਰਕੇ ਆਪਣੇ ਕੰਮ ਦੇ ਨਾਲ ਇਨਸਾਫ਼ ਕੀਤਾ ਹੈ ਤੇ ਮੈਂ ਆਪਣੇ ਹਲਕਾ ਅਜਨਾਲਾ ਨੂੰ ਵਿਕਾਸ ਪੱਕੋਂ ਪੰਜਾਬ ਦਾ ਮੋਹਰੀ ਹਲਕਾ ਬਣਾਵਾਂਗਾ ਤੇ ਲੋਕਾਂ ਦੀ ਸੇਵਾ ਕਰਾਂਗਾ। ਉਨ੍ਹਾਂ ਕਿਹਾ ਕਿ ਪਾਰਟੀ ਜੋ ਵੀ ਡਿਊਟੀ ਲਗਾਏਗੀ, ਮੈਂ ਉਸ ਨੂੰ ਪੂਰੀ ਤਨਦੇਹੀ ਨਾਲ ਕਰਾਂਗਾ। ਉਨ੍ਹਾਂ ਅੱਗੇ ਕਿਹਾ ਕਿ ਅਮਰੀਕਾ ਵਿਚ ਮੈਂ ਆਪਣੇ ਬੱਚੇ ਛੱਡ ਕੇ ਪੰਜਾਬ ਲਈ ਆਇਆ ਹਾਂ ਤੇ ਜਿੰਨਾ ਪੰਜਾਬ ਮੇਰੇ ਲਈ ਅਹਿਮੀਅਤ ਰੱਖਦਾ ਹੈ, ਕੋਈ ਅਹੁਦਾ ਉਹ ਮਾਇਨੇ ਨਹੀਂ ਰੱਖਦਾ। ਦੱਸ ਦੇਈਏ ਕਿ ਪੰਜਾਬ ਦੀ ਆਪ ਸਰਕਾਰ ਨੇ ਅੱਜ ਆਪਣੇ ਮੰਤਰੀ ਮੰਡਲ ਵਿਚ ਇਕ ਵੱਡਾ ਫੇਰਬਦਲ ਕੀਤਾ ਹੈ। ਰਾਜ ਸਭਾ ਛੱਡ ਕੇ ਲੁਧਿਆਣਾ ਤੋਂ ਉਪ ਚੋਣ ਜਿੱਤਣ ਵਾਲੇ ਸੰਜੀਵ ਅਰੋੜਾ ਨੂੰ ਪੰਜਾਬ ਕੈਬਨਿਟ ਵਿਚ ਸ਼ਾਮਿਲ ਕੀਤਾ ਗਿਆ ਹੈ। ਕੈਬਨਿਟ ਮੰਤਰੀ ਸੰਜੀਵ ਅਰੋੜਾ ਨੂੰ ਉਦਯੋਗ ਅਤੇ ਐਨ.ਆਰ.ਆਈ. (NR9) ਵਿਭਾਗ ਦਿੱਤਾ ਗਿਆ ਹੈ। ਦੂਜੇ ਪਾਸੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਤੋਂ ਐਨ.ਆਰ.ਆਈ. ਵਿਭਾਗ ਵਾਪਸ ਲੈ ਲਿਆ ਗਿਆ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ