ਫਰੀਦਕੋਟ ਦੇ ਡੀ.ਐਸ.ਪੀ. ਕ੍ਰਾਈਮ ਅਗੇਂਸਟ ਵੂਮੈਨ ਰਾਜਨਪਾਲ ਗਿ੍ਫ਼ਤਾਰ

ਚੰਡੀਗੜ੍ਹ, 4 ਜੁਲਾਈ (ਸੰਦੀਪ)- ਭਗਵੰਤ ਮਾਨ ਸਰਕਾਰ ਨੇ ਭ੍ਰਿਸ਼ਟਾਚਾਰ ਵਿਰੁੱਧ ਵੱਡੀ ਕਾਰਵਾਈ ਕੀਤੀ ਹੈ। ਉਨ੍ਹਾਂ ਨੇ ਫਰੀਦਕੋਟ ਦੇ ਡੀ.ਐਸ.ਪੀ. ਕ੍ਰਾਈਮ ਅਗੇਂਸਟ ਵੂਮੈਨ ਰਾਜਨਪਾਲ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਜਾਣਕਾਰੀ ਅਨੁਸਾਰ ਡੀ.ਐਸ.ਪੀ. ਨੇ ਆਪਣੇ ਖ਼ਿਲਾਫ਼ ਭ੍ਰਿਸ਼ਟਾਚਾਰ ਦੀ ਸ਼ਿਕਾਇਤ ਰੱਦ ਕਰਨ ਲਈ 1 ਲੱਖ ਰੁਪਏ ਰਿਸ਼ਵਤ ਦੇਣ ਦੀ ਕੋਸ਼ਿਸ਼ ਕੀਤੀ ਸੀ। ਉਸ ਨੇ ਐਸ.ਐਸ.ਪੀ. ਦਫ਼ਤਰ ਨੂੰ ਰਿਸ਼ਵਤ ਦੇ ਕੇ ਸ਼ਿਕਾਇਤ ਦਾ ਨਿਪਟਾਰਾ ਕਰਨ ਦੀ ਕੋਸ਼ਿਸ਼ ਕੀਤੀ ਸੀ। ਪੁਲਿਸ ਨੇ ਡੀ.ਐਸ.ਪੀ. ਖਿਲਾਫ਼ ਭ੍ਰਿਸ਼ਟਾਚਾਰ ਵਿਰੋਧੀ ਕਾਨੂੰਨ ਤਹਿਤ ਐਫ਼.ਆਈ.ਆਰ. ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ। ਇਸ ਦੇ ਨਾਲ ਹੀ ਉਸ ਵਿਰੁੱਧ ਵਿਭਾਗੀ ਕਾਰਵਾਈ ਦੇ ਵੀ ਹੁਕਮ ਦਿੱਤੇ ਗਏ ਹਨ।