JALANDHAR WEATHER

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਮੁੱਖ ਜੱਜ ਨੇ ਬਿਲਡਰ ਵਿਰੁੱਧ ਕੇਸ ਦੀ ਸੁਣਵਾਈ ਤੋਂ ਆਪਣੇ ਆਪ ਨੂੰ ਕੀਤਾ ਵੱਖ

ਚੰਡੀਗੜ੍ਹ, 4 ਜੁਲਾਈ- ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਮੁੱਖ ਜੱਜ ਸ਼ੀਲ ਨਾਗੂ ਨੇ ਇਕ ਰੀਅਲ ਅਸਟੇਟ ਡਿਵੈਲਪਰ ਵਿਰੁੱਧ ਭ੍ਰਿਸ਼ਟਾਚਾਰ ਦੇ ਕੇਸ ਨੂੰ ਰੱਦ ਕਰਨ ਦੀ ਮੰਗ ਕਰਨ ਵਾਲੀ ਪਟੀਸ਼ਨ ਦੀ ਸੁਣਵਾਈ ਤੋਂ ਆਪਣੇ ਆਪ ਨੂੰ ਵੱਖ ਕਰ ਲਿਆ ਹੈ। ਰੀਅਲ ਅਸਟੇਟ ਫਰਮ ਐਮ3ਐਮ ਦੇ ਡਾਇਰੈਕਟਰ ਰੂਪ ਬਾਂਸਲ ਨੇ 17 ਅਪ੍ਰੈਲ, 2023 ਨੂੰ ਪੰਚਕੂਲਾ ਵਿਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਹਰਿਆਣਾ ਭ੍ਰਿਸ਼ਟਾਚਾਰ ਵਿਰੋਧੀ ਬਿਊਰੋ ਦੁਆਰਾ ਉਨ੍ਹਾਂ ਵਿਰੁੱਧ ਦਰਜ ਕੀਤੀ ਗਈ ਐਫ਼.ਆਈ.ਆਰ. ਵਿਰੁੱਧ ਪਟੀਸ਼ਨ ਦਾਇਰ ਕੀਤੀ ਸੀ।

ਮਾਮਲਾ 3 ਜੁਲਾਈ ਨੂੰ ਸੁਣਵਾਈ ਲਈ ਆਉਣ ਤੋਂ ਬਾਅਦ, ਮੁੱਖ ਜੱਜ ਨੇ ਪਟੀਸ਼ਨਰ ਦੇ ਵਕੀਲ ਨੂੰ ਪੁੱਛਿਆ ਕਿ ਕੀ ਉਨ੍ਹਾਂ ਨੂੰ ਪ੍ਰਸ਼ਾਸਨਿਕ ਪੱਖ ਤੋਂ ਸਿੰਗਲ ਜੱਜ ਤੋਂ ਮਾਮਲਾ ਵਾਪਸ ਲੈਣ ਤੋਂ ਬਾਅਦ ਕੇਸ ਦੀ ਸੁਣਵਾਈ ’ਤੇ ਕੋਈ ਇਤਰਾਜ਼ ਹੈ।

ਪਟੀਸ਼ਨਰ ਦੇ ਵਕੀਲ ਨੇ ਮੁੱਖ ਜੱਜ ਦੀ ਅਦਾਲਤ ਨੂੰ ਸੂਚਿਤ ਕੀਤਾ ਕਿ ਮੁਵੱਕਿਲ ਨੇ ਕੇਸ ਦੀ ਸੁਣਵਾਈ ਲਈ ਕਿਸੇ ਹੋਰ ਬੈਂਚ ਦੀ ਮੰਗ ਕੀਤੀ ਹੈ। ਨਤੀਜੇ ਵਜੋਂ, ਮਾਮਲਾ ਕਿਸੇ ਹੋਰ ਬੈਂਚ ਨੂੰ ਸੌਂਪ ਦਿੱਤਾ ਗਿਆ।

ਮੌਖਿਕ ਅਤੇ ਲਿਖਤੀ ਸ਼ਿਕਾਇਤਾਂ ਮਿਲਣ ਤੋਂ ਬਾਅਦ ਮੁੱਖ ਜੱਜ ਨੇ ਮਈ ਵਿਚ ਸਿੰਗਲ ਜੱਜ ਤੋਂ ਕੇਸ ਵਾਪਸ ਲੈ ਲਿਆ। ਮਾਮਲੇ ਵਿਚ ਫੈਸਲਾ ਰਾਖਵਾਂ ਰੱਖਣ ਤੋਂ ਬਾਅਦ ਜੱਜ ਤੋਂ ਕੇਸ ਵਾਪਸ ਲੈ ਲਿਆ ਗਿਆ। ਫਿਰ ਚੀਫ਼ ਜਸਟਿਸ ਨੇ ਆਪਣੇ ਆਪ ਨੂੰ ਸ਼ਾਮਿਲ ਕਰਦੇ ਹੋਏ ਇਕ ਹੋਰ ਬੈਂਚ ਦਾ ਗਠਨ ਕੀਤਾ ਗਿਆ।

ਹਾਲਾਂਕਿ ਪਟੀਸ਼ਨਕਰਤਾ ਦੇ ਵਕੀਲ ਨੇ ਸਿੰਗਲ ਬੈਂਚ ਤੋਂ ਕੇਸ ਵਾਪਸ ਲੈਣ ’ਤੇ ਇਤਰਾਜ਼ ਜਤਾਇਆ ਤੇ ਇਹ ਦਲੀਲ ਦਿੱਤੀ ਕਿ ਬੈਂਚ ਦੁਆਰਾ ਸੁਣਿਆ ਅਤੇ ਰਾਖਵਾਂ ਮਾਮਲਾ ਵਾਪਸ ਨਹੀਂ ਲਿਆ ਜਾ ਸਕਦਾ।
ਅਦਾਲਤ ਨੇ ਕਿਹਾ ਸੀ ਕਿ ਇਹ ਸੰਸਥਾ ਦੇ ਮਾਣ ਅਤੇ ਸਨਮਾਨ ਨੂੰ ਸੁਰੱਖਿਅਤ ਰੱਖਣ ਅਤੇ ਜੱਜ ਦੇ ਵੱਕਾਰ ਅਤੇ ਮਾਣ ਦੀ ਰੱਖਿਆ ਲਈ ਕੀਤਾ ਗਿਆ ਸੀ।

ਬਾਂਸਲ, ਸੁਧੀਰ ਪਰਮਾਰ, ਤਤਕਾਲੀ ਪੰਚਕੂਲਾ ਦੇ ਵਿਸ਼ੇਸ਼ ਸੀ.ਬੀ.ਆਈ. ਜੱਜ ਅਤੇ ਹੋਰਾਂ ਵਿਰੁੱਧ ਅਪ੍ਰੈਲ 2023 ਵਿਚ ਭ੍ਰਿਸ਼ਟਾਚਾਰ ਰੋਕਥਾਮ ਕਾਨੂੰਨ ਅਤੇ ਆਈ.ਪੀ.ਸੀ. ਦੀਆਂ ਸੰਬੰਧਿਤ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਸੀ।

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ