JALANDHAR WEATHER

ਭਾਰਤ ਸਰਕਾਰ ਵਲੋਂ ਬਲਾਕ ਸ਼ਾਹਕੋਟ ਨੂੰ ਮਿਲੇਗਾ 1.5 ਕਰੋੜ ਦਾ ਕੌਮੀ ਸਨਮਾਨ

ਸ਼ਾਹਕੋਟ, 4 ਜੁਲਾਈ (ਏ.ਐਸ. ਅਰੋੜਾ/ਸੁਖਦੀਪ ਸਿੰਘ)-ਭਾਰਤ ਸਰਕਾਰ ਦੇ ਨੀਤੀ ਆਯੋਗ ਵਲੋਂ ਐਸੀਪਰੇਸ਼ਨਲ (ਅਭਿਲਾਸ਼ੀ) ਬਲਾਕ ਪ੍ਰੋਗਰਾਮ ਤਹਿਤ ਜ਼ਿਲ੍ਹਾ ਜਲੰਧਰ ਦੇ ਸ਼ਾਹਕੋਟ ਬਲਾਕ ਨੂੰ ਕੌਮੀ ਸਨਮਾਨ ਨਾਲ ਨਿਵਾਜਿਆ ਗਿਆ ਹੈ, ਜਿਸ ਤਹਿਤ ਸ਼ਾਹਕੋਟ ਨੂੰ ਵੱਖ-ਵੱਖ ਵਿਕਾਸ ਕਾਰਜਾਂ ਲਈ 1.5 ਕਰੋੜ ਦੀ ਰਾਸ਼ੀ ਮਿਲੇਗੀ। ਜ਼ਿਕਰਯੋਗ ਹੈ ਕਿ ਨੀਤੀ ਆਯੋਗ ਦੇ ਅਭਿਲਾਸ਼ੀ ਪ੍ਰੋਗਰਾਮ ਤਹਿਤ ਸ਼ਾਹਕੋਟ ਬਲਾਕ ਨੂੰ ਦੇਸ਼ ਭਰ ਵਿਚੋਂ ਤੀਸਰਾ ਅਤੇ ਉੱਤਰ ਜ਼ੋਨ ਵਿਚੋਂ ਪਹਿਲਾ ਸਥਾਨ ਹਾਸਿਲ ਹੋਇਆ ਹੈ।


ਇਸ ਮੌਕੇ ਆਮ ਆਦਮੀ ਪਾਰਟੀ ਹਲਕਾ ਸ਼ਾਹਕੋਟ ਦੇ ਇੰਚਾਰਜ ਪਰਮਿੰਦਰ ਸਿੰਘ ਪੰਡੋਰੀ ਅਤੇ ਐਸ.ਡੀ.ਐੱਮ. ਸ਼ਾਹਕੋਟ ਸ਼੍ਰੀਮਤੀ ਸ਼ੁਭੀ ਆਂਗਰਾ ਨੇ ਖੁਸ਼ੀ ਦਾ ਇਜ਼ਹਾਰ ਕਰਦਿਆਂ ਪ੍ਰਸ਼ਾਸਨ ਅਤੇ ਨਿਵਾਸੀਆਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਨੀਤੀ ਆਯੋਗ ਵਲੋਂ ਇਹ ਸਨਮਾਨ ਸਿੱਖਿਆ, ਵਿਕਾਸ, ਖੇਤੀਬਾੜੀ, ਸੋਸ਼ਲ ਡਿਵੈਲਪਮੈਂਟ, ਸਿਹਤ ਅਤੇ ਆਮ ਲੋਕ-ਭਲਾਈ ਆਦਿ ਦੇ ਮਾਪਦੰਡਾਂ 'ਤੇ ਸ਼ਾਨਦਾਰ ਪ੍ਰਦਰਸ਼ਨ ਲਈ ਦਿੱਤਾ ਗਿਆ ਹੈ। ਇਸ ਪ੍ਰਾਪਤੀ ‘ਤੇ ਜ਼ਿਲ੍ਹਾ ਤੇ ਸਥਾਨਕ ਪ੍ਰਸ਼ਾਸਨ ਅਤੇ ਲੋਕਾਂ ਵਿਚ ਖੁਸ਼ੀ ਦੀ ਲਹਿਰ ਹੈ। ਉਨ੍ਹਾਂ ਕਿਹਾ ਕਿ ਇਹ ਸਫਲਤਾ ਸਮੂਹ ਟੀਮ ਦੀ ਮਿਹਨਤ ਅਤੇ ਲੋਕਾਂ ਦੇ ਸਹਿਯੋਗ ਨਾਲ ਸੰਭਵ ਹੋਈ ਹੈ।
 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ