JALANDHAR WEATHER

2 ਵੱਖ-ਵੱਖ ਮਾਮਲਿਆਂ 'ਚ 1 ਕਿੱਲੋ ਤੋਂ ਵੱਧ ਹੈਰੋਇਨ ਬਰਾਮਦ

ਅਟਾਰੀ, 4 ਜੁਲਾਈ (ਗੁਰਦੀਪ ਸਿੰਘ ਅਟਾਰੀ/ਰਾਜਿੰਦਰ ਸਿੰਘ ਰੂਬੀ)-ਮਾਣਯੋਗ ਮੁੱਖ ਮੰਤਰੀ ਪੰਜਾਬ ਵਲੋਂ ਨਸ਼ਿਆਂ ਖਿਲਾਫ ਵਿੱਢੀ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਤਹਿਤ ਮਾਣਯੋਗ ਡੀ.ਜੀ.ਪੀ. ਪੰਜਾਬ ਦੀਆਂ ਹਦਾਇਤਾਂ ਅਨੁਸਾਰ ਮਨਿੰਦਰ ਸਿੰਘ ਆਈ.ਪੀ.ਐਸ., ਸੀਨੀਅਰ ਕਪਤਾਨ ਪੁਲਿਸ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਅਤੇ ਲਖਵਿੰਦਰ ਸਿੰਘ ਡੀ.ਐਸ.ਪੀ. ਅਟਾਰੀ ਦੀ ਅਗਵਾਈ ਹੇਠ ਥਾਣਾ ਘਰਿੰਡਾ ਪੁਲਿਸ ਵਲੋ ਦੋ ਵੱਖ-ਵੱਖ ਮਾਮਲਿਆਂ ਵਿਚ 1 ਕਿੱਲੋ 262 ਗ੍ਰਾਮ ਹੈਰੋਇਨ ਅਤੇ ਇਕ ਮੋਟਰਸਾਈਕਲ ਬਰਾਮਦ ਕਰਨ ਵਿਚ ਸਫਲਤਾ ਹਾਸਿਲ ਕੀਤੀ ਹੈ।

ਇਸ ਸਬੰਧੀ ਲਖਵਿੰਦਰ ਸਿੰਘ ਡੀ.ਐਸ.ਪੀ. ਅਟਾਰੀ ਨੇ ਦੱਸਿਆ ਕਿ ਥਾਣਾ ਘਰਿੰਡਾ ਪੁਲਿਸ ਵਲੋਂ ਏਰੀਏ ਵਿਚ ਗਸ਼ਤ ਕੀਤੀ ਜਾ ਰਹੀ ਸੀ ਕਿ ਗਸ਼ਤ ਦੌਰਾਨ ਜਦੋਂ ਪੁਲਿਸ ਪਾਰਟੀ ਪੁੱਲ ਸੂਆ ਚੱਕ ਮੁਕੰਦ ਤੋਂ ਪਿੰਡ ਰਾਮਪੁਰਾ ਸਾਈਡ ਨੂੰ ਜਾ ਰਹੀ ਸੀ ਤਾਂ ਸਾਹਮਣੇ ਤੋਂ ਮੋਟਰਸਾਈਕਲ ਉਤੇ ਇਕ ਨੌਜਵਾਨ ਆਉਂਦਾ ਦਿਖਾਈ ਦਿੱਤਾ ਜੋ ਕਿ ਪੁਲਿਸ ਪਾਰਟੀ ਨੂੰ ਦੇਖ ਕੇ ਘਬਰਾ ਗਿਆ ਤੇ ਮੌਕੇ ਤੋਂ ਭੱਜਣ ਦੌਰਾਨ ਉਸਦਾ ਮੋਟਰਸਾਈਕਲ ਸਲਿੱਪ ਕਰ ਗਿਆ ਤੇ ਉਹ ਡਿੱਗ ਗਿਆ ਤੇ ਫਰਾਰ ਹੋ ਗਿਆ। ਇਸ ਦੌਰਾਨ ਉਸ ਕੋਲੋਂ ਵਜ਼ਨਦਾਰ ਚੀਜ਼ ਡਿੱਗ ਗਈ। ਉਸ ਨੂੰ ਚੈੱਕ ਕੀਤਾ ਤਾਂ 700 ਗ੍ਰਾਮ ਹੈਰੋਇਨ ਬਰਾਮਦ ਹੋਈ।

ਤਫਤੀਸ਼ ਦੌਰਾਨ ਪਤਾ ਲੱਗਾ ਕਿ ਮੋਟਰਸਾਈਕਲ ਸਵਾਰ ਦਾ ਨਾਂਅ ਜੈ ਵਿਜੇ ਪੁੱਤਰ ਬਲਵਿੰਦਰ ਸਿੰਘ ਵਾਸੀ ਬਾਸਰਕੇ ਭੈਣੀ ਹੈ। ਉਕਤ ਹੈਰੋਇਨ ਸਬੰਧੀ ਜੈ ਵਿਜੇ ਖਿਲ਼ਾਫ ਥਾਣਾ ਘਰਿੰਡਾ ਵਿਖੇ ਪਰਚਾ ਦਰਜ ਕਰਕੇ ਤਫਤੀਸ਼ ਅਮਲ ਵਿਚ ਲਿਆਂਦੀ ਜਾ ਰਹੀ ਹੈ। ਉਕਤ ਦੋਸ਼ੀ ਦੀ ਭਾਲ ਜਾਰੀ ਹੈ ਅਤੇ ਜਲਦ ਹੀ ਉਸ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ। ਇਸੇ ਲੜੀ ਵਿਚ ਇਕ ਹੋਰ ਮਾਮਲੇ ਵਿਚ ਥਾਣਾ ਘਰਿੰਡਾ ਪੁਲਿਸ ਨੂੰ ਇਤਲਾਹ ਮਿਲੀ ਕਿ ਪਿੰਡ ਭੈਣੀ ਰਾਜਪੂਤਾ ਵਿਖੇ ਡਰੇਨ ਵਾਲੀ ਸਾਈਡ ਉਤੇ ਸੜਕ ਤੋਂ ਥੋੜ੍ਹਾ ਹਟਵਾਂ ਜ਼ਮੀਨ ਉੱਪਰ ਇਕ ਮੋਮੀ ਲਿਫਾਫੇ ਦਾ ਪੈਕਟ ਪਿਆ ਹੈ, ਜਿਸ ਉਤੇ ਤੁਰੰਤ ਥਾਣਾ ਘਰਿੰਡਾ ਪੁਲਿਸ ਪਾਰਟੀ ਵਲੋਂ ਚੈੱਕ ਕੀਤਾ ਤਾਂ 562 ਗ੍ਰਾਮ ਹੈਰੋਇਨ ਬਰਾਮਦ ਹੋਈ। ਇਸ ਸਬੰਧੀ ਅਣਪਛਾਤੇ ਖਿਲਾਫ ਥਾਣਾ ਘਰਿੰਡਾ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕਰਕੇ ਤਫਤੀਸ਼ ਅਮਲ ਵਿਚ ਲਿਆਂਦੀ ਜਾ ਰਹੀ ਹੈ। ਉਕਤ ਹੈਰੋਇਨ ਸਬੰਧੀ ਹਰ ਪੱਖ ਤੋਂ ਜਾਂਚ ਕੀਤੀ ਜਾ ਰਹੀ ਹੈ।  

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ