ਲਾਪਤਾ ਲੜਕੀ ਦੀ ਮਿਲੀ ਲਾਸ਼
ਸ੍ਰੀ ਮੁਕਤਸਰ ਸਾਹਿਬ, 4 ਜੁਲਾਈ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਵਿਖੇ ਕੁਝ ਸਮੇਂ ਤੋਂ ਲਾਪਤਾ ਲੜਕੀ ਦੀ ਲਾਸ਼ ਮਿਲੀ ਹੈ। ਪਰਿਵਾਰਕ ਮੈਂਬਰ ਭਾਲ ਕਰਦੇ ਰਹੇ। ਬਾਅਦ ਵਿਚ ਖਾਲੀ ਪਲਾਟ ਵਿਚੋਂ ਮ੍ਰਿਤਕ ਲੜਕੀ ਮਿਲੀ। ਪਰਿਵਾਰਕ ਮੈਂਬਰਾਂ ਨੇ ਕਿਹਾ ਕਿ ਲੜਕੀ ਨਾਲ ਜਬਰ-ਜ਼ਨਾਹ ਕਰਕੇ ਕਤਲ ਕਰ ਦਿੱਤਾ ਗਿਆ ਹੈ।
ਜ਼ਿਲ੍ਹਾ ਪੁਲਿਸ ਮੁਖੀ ਡਾ. ਅਖਿਲ ਚੌਧਰੀ ਨੇ ਦੱਸਿਆ ਕਿ ਬਹੁਤ ਦੁਖਦਾਈ ਘਟਨਾ ਵਾਪਰੀ ਹੈ। ਇਸ ਸੰਬੰਧ ਵਿਚ ਇਕ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਪੁਲਿਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ।