JALANDHAR WEATHER

ਪਤੀ-ਪਤਨੀ 'ਚ ਟਕਰਾਅ ਤੋਂ ਬਾਅਦ ਹੋਈ ਠਾਹ-ਠਾਹ

ਜਗਰਾਉਂ , 4 ਜੁਲਾਈ ( ਕੁਲਦੀਪ ਸਿੰਘ ਲੋਹਟ ) - ਨੇੜਲੇ ਪਿੰਡ ਸ਼ੇਰਪੁਰ ਕਲਾਂ ਵਿਚ ਦੇਰ ਸ਼ਾਮ ਆਪਣੀ ਪਤਨੀ ਨਾਲ ਝਗੜਾ ਕਰਨ ਤੋਂ ਬਾਅਦ ਪਤੀ ਨੇ ਆਪਣੇ ਲਾਇਸੰਸੀ ਰਿਵਾਲਵਰ ਤੋਂ ਹਵਾਈ ਫਾਇਰ ਕਰਕੇ ਦਹਿਸ਼ਤ ਦਾ ਮਾਹੌਲ ਸਿਰਜ ਦਿੱਤਾ। ਕਾਰਵਾਈ ਉਪਰੰਤ ਉਹ ਘਰੋਂ ਫਰਾਰ ਹੋ ਗਿਆ। ਪੁਲਿਸ ਚੌਕੀ ਗਾਲਿਬ ਕਲਾਂ ਦੇ ਇੰਚਾਰਜ ਏ.ਐਸ.ਆਈ. ਤਰਸੇਮ ਸਿੰਘ ਨੇ ਦੱਸਿਆ ਕਿ ਮਨਜੋਤ ਸਿੰਘ ਦਾ ਵਿਆਹ 14 ਸਾਲ ਪਹਿਲਾਂ ਸੁਖਦੀਪ ਕੌਰ ਨਾਲ ਹੋਇਆ ਸੀ। ਉਨ੍ਹਾਂ ਦੇ 2 ਬੱਚੇ ਹਨ। ਦੋਵੇਂ ਅਕਸਰ ਕਿਸੇ ਨਾ ਕਿਸੇ ਗੱਲ 'ਤੇ ਝਗੜਾ ਕਰਦੇ ਰਹਿੰਦੇ ਸਨ।

ਦੇਰ ਸ਼ਾਮ ਮਨਜੋਤ ਸਿੰਘ ਸ਼ਰਾਬੀ ਹਾਲਤ ਵਿਚ ਘਰ ਆਇਆ ਅਤੇ ਆਪਣੀ ਪਤਨੀ ਨਾਲ ਗਾਲੀ-ਗਲੋਚ ਕਰਨ ਲੱਗ ਪਿਆ। ਜਦੋਂ ਉਸ ਨੇ ਵਿਰੋਧ ਕੀਤਾ ਤਾਂ ਉਹ ਗੁੱਸੇ ਵਿਚ ਆ ਗਿਆ ਅਤੇ ਆਪਣੇ ਲਾਇਸੰਸੀ ਰਿਵਾਲਵਰ ਤੋਂ ਹਵਾ ਵਿਚ ਦੋ ਗੋਲੀਆਂ ਚਲਾ ਦਿੱਤੀਆਂ। ਇਸ ਘਟਨਾਂ ਤੋਂ ਬਾਅਦ ਦਹਿਸ਼ਤ ਦਾ ਮਾਹੌਲ ਬਣ ਗਿਆ ਤੇ ਮਨਜੋਤ ਸਿੰਘ ਮੌਕੇ ਤੋਂ ਭੱਜ ਗਿਆ ਹੈ।ਸਦਰ ਥਾਣਾ ਜਗਰਾਉਂ ਦੇ ਇੰਚਾਰਜ ਘਟਨਾ ਦੀ ਸੂਚਨਾ ਮਿਲਦਿਆਂ ਹੀ ਮੌਕੇ 'ਤੇ ਪਹੁੰਚ ਗਏ।ਪੁਲਿਸ ਨੇ ਕਥਿਤ ਦੋਸ਼ੀ ਦੀ ਪਤਨੀ ਸੁਖਦੀਪ ਕੌਰ ਦੇ ਬਿਆਨ 'ਤੇ ਮਨਜੋਤ ਸਿੰਘ ਵਿਰੁੱਧ ਮਾਮਲਾ ਦਰਜ ਕਰ ਲਿਆ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ