JALANDHAR WEATHER

ਕਾਰ ਵਿਚ ਨਾਬਾਲਗ ਨਾਲ ਜਬਰ ਜਨਾਹ

ਲੁਧਿਆਣਾ, 5 ਜੁਲਾਈ (ਪਰਮਿੰਦਰ ਸਿੰਘ ਆਹੂਜਾ)- ਥਾਣਾ ਜਮਾਲਪੁਰ ਦੇ ਘੇਰੇ ਅੰਦਰ ਪੈਂਦੇ ਇਲਾਕੇ ਮੁੰਡੀਆਂ ਕਲਾ ਵਿਚ ਇਕ 15 ਸਾਲ ਦੀ ਲੜਕੀ ਨਾਲ ਇਕ ਵਿਅਕਤੀ ਵਲੋਂ ਕਾਰ ਵਿਚ ਹੀ ਜਬਰ ਜਨਾਹ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਸ ਮਾਮਲੇ ਵਿਚ ਮੁੰਡੀਆਂ ਕਲਾਂ ਦੇ ਰਹਿਣ ਵਾਲੇ ਜਤਿੰਦਰ ਸਿੰਘ ਨਾਮੀ ਵਿਅਕਤੀ ਖਿਲਾਫ਼ ਕੇਸ ਦਰਜ ਕੀਤਾ ਹੈ।

ਪੁਲਿਸ ਵਲੋਂ ਇਹ ਕਾਰਵਾਈ ਪੀੜਤ ਲੜਕੀ ਦੀ ਮਾਂ ਦੀ ਸ਼ਿਕਾਇਤ ’ਤੇ ਅਮਲ ਵਿੱਚ ਲਿਆਂਦੀ ਗਈ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਦੱਸਿਆ ਹੈ ਕਿ ਉਸ ਦੀ ਲੜਕੀ ਬੀਤੇ ਦਿਨ ਘਰੋਂ ਸਕੂਲ ਜਾ ਰਹੀ ਸੀ ਕਿ ਰਸਤੇ ਵਿਚ ਉਕਤ ਕਥਿਤ ਦੋਸ਼ੀ ਉਸ ਨੂੰ ਮਿਲ ਗਿਆ, ਜੋ ਕਿ ਉਸਦਾ ਪਹਿਲੇ ਤੋਂ ਹੀ ਜਾਣਕਾਰ ਸੀ। ਕਥਿਤ ਦੋਸ਼ੀ ਨੇ ਉਸ ਨੂੰ ਸਕੂਲ ਛੱਡਣ ਦਾ ਕਹਿ ਕੇ ਆਪਣੀ ਇਨੋਵਾ ਕਾਰ ਵਿਚ ਬਿਠਾ ਲਿਆ ਅਤੇ ਵੱਖ-ਵੱਖ ਥਾਵਾਂ ’ਤੇ ਉਸ ਨੂੰ ਘੁਮਾਉਂਦਾ ਰਿਹਾ।

ਜਾਂਚ ਅਧਿਕਾਰੀ ਇੰਸਪੈਕਟਰ ਬਲਵਿੰਦਰ ਕੌਰ ਨੇ ਦੱਸਿਆ ਕਿ ਕਥਿਤ ਦੋਸ਼ੀ ਵਲੋਂ ਮੁੰਡੀਆਂ ਕਲਾਂ ਸਥਿਤ ਇਕ ਸੁੰਨਸਾਨ ਥਾਂ ’ਤੇ ਲਿਜਾ ਕੇ ਆਪਣੀ ਕਾਰ ਰੋਕ ਦਿੱਤੀ ਅਤੇ ਉੱਥੇ ਲੜਕੀ ਨੂੰ ਕੋਲ ਡਰਿੰਕ ਵਿਚ ਨਸ਼ੀਲਾ ਪਦਾਰਥ ਦੇ ਦਿੱਤਾ। ਉਹਨਾਂ ਨੇ ਦੱਸਿਆ ਕਿ ਨੀਮ ਬੇਹੋਸ਼ੀ ਦੀ ਹਾਲਤ ਵਿਚ ਉਕਤ ਕਥਿਤ ਦੋਸ਼ੀ ਵਲੋਂ ਕਾਰ ਵਿਚ ਹੀ ਉਸ ਨਾਲ ਜਬਰ ਜਨਾਹ ਕੀਤਾ ਗਿਆ। ਦੇਰ ਰਾਤ ਕਥਿਤ ਦੋਸ਼ੀ ਉਸ ਨੂੰ ਮੁੰਡੀਆ ਕਲਾ ਸਥਿਤ ਸਰਕਾਰੀ ਸਕੂਲ ਨੇੜੇ ਛੱਡ ਕੇ ਫਰਾਰ ਹੋ ਗਿਆ। ਲੜਕੀ ਦੀ ਮਾਂ ਵਲੋਂ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ ਗਿਆ ਹੈ। ਹਾਲ ਦੀ ਘੜੀ ਕਥਿਤ ਦੋਸ਼ੀ ਫਰਾਰ ਦੱਸਿਆ ਜਾ ਰਿਹਾ ਹੈ। ਪੁਲਿਸ ਉਸ ਦੀ ਭਾਲ ਕਰ ਰਹੀ ਹੈ।

ਪੁਲਿਸ ਅਧਿਕਾਰੀ ਨੇ ਦੱਸਿਆ ਕਿ ਕਥਿਤ ਦੋਸ਼ੀ ਦੀ ਉਮਰ 38 ਸਾਲ ਦੇ ਕਰੀਬ ਹੈ। ਉਸਦੇ ਦੋ ਬੱਚੇ ਹਨ ਅਤੇ ਉਹ ਖੇਤੀਬਾੜੀ ਕਰਦਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ