ਸ੍ਰੀ ਅਕਾਲ ਤਖਤ ਸਾਹਿਬ ਤੋਂ ਤਖਤ ਸ੍ਰੀ ਪਟਨਾ ਸਾਹਿਬ ਦੇ ਵਧੀਕ ਮੁੱਖ ਗ੍ਰੰਥੀ ਸਮੇਤ 3 ਵਿਅਕਤੀ ਤਨਖਾਈਏ ਕਰਾਰ

ਅੰਮ੍ਰਿਤਸਰ, 5 ਜੁਲਾਈ (ਜਸਵੰਤ ਸਿੰਘ ਜੱਸ)-ਅੱਜ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਦੀ ਹੋਈ ਇਕੱਤਰਤਾ ਉਪਰੰਤ ਸ੍ਰੀ ਅਕਾਲ ਜੀ ਦੀ ਫਸੀਲ ਤੋਂ ਅਹਿਮ ਹੁਕਮਨਾਮਾ ਜਾਰੀ ਕਰਦਿਆਂ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵਲੋਂ ਤਖਤ ਸ੍ਰੀ ਪਟਨਾ ਸਾਹਿਬ ਦੇ ਵਧੀਕ ਹੈੱਡ ਗ੍ਰੰਥੀ ਗਿਆਨੀ ਗੁਰਦਿਆਲ ਸਿੰਘ ਅਤੇ ਤਖਤ ਸ੍ਰੀ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਦੇ ਦੋ ਮੈਂਬਰਾਂ ਹਰਪਾਲ ਸਿੰਘ ਜੋਹਲ ਅਤੇ ਡਾਕਟਰ ਗੁਰਮੀਤ ਸਿੰਘ ਨੂੰ ਤਨਖਾਹੀਆ ਕਰਾਰ ਦਿੱਤਾ ਗਿਆ ਹੈ।
ਇਸ ਮੌਕੇ ਜਾਰੀ ਆਦੇਸ਼ ਵਿਚ ਗਿਆਨੀ ਗੜਗੱਜ ਨੇ ਤਖਤ ਸ੍ਰੀ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਤੇ ਹੋਰਨਾਂ ਸਮੂਹ ਦੇ ਅਹੁਦੇਦਾਰਾਂ ਤੇ ਮੈਂਬਰਾਂ ਨੂੰ 15 ਦਿਨਾਂ ਅੰਦਰ ਆਪਣਾ ਪੱਖ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਨਿੱਜੀ ਰੂਪ ਵਿਚ ਪੁੱਜ ਕੇ ਦੇਣ ਲਈ ਕਿਹਾ ਹੈ। ਦੱਸ ਦਈਏ ਕਿ ਸ੍ਰੀ ਅਕਾਲ ਤਖਤ ਤੋਂ ਪੰਜ ਸਿੰਘ ਸਾਹਿਬਾਨ ਦੁਆਰਾ ਤਖਤ ਸ੍ਰੀ ਪਟਨਾ ਸਾਹਿਬ ਦੇ ਸਿੰਘ ਸਾਹਿਬਾਨ ਵਲੋਂ ਜਾਰੀ ਆਦੇਸ਼ ਅਪ੍ਰਵਾਨ ਕਰਨ ਦਾ ਐਲਾਨ ਕੀਤਾ ਗਿਆ ਹੈ।