ਮੁਹਾਲੀ ਅਦਾਲਤ ਵਿਖੇ ਬਿਕਰਮ ਸਿੰਘ ਮਜੀਠੀਆ ਦੀ ਪੇਸ਼ੀ ਮੌਕੇ ਪੁਲਿਸ ਦੇ ਪੁਖਤਾ ਪ੍ਰਬੰਧ

ਮੁਹਾਲੀ, 6 ਜੁਲਾਈ - ਮੁਹਾਲੀ ਅਦਾਲਤ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਦੀ ਪੇਸ਼ੀ ਮੌਕੇ ਪੁਲਿਸ ਦੇ ਪੁਖਤਾ ਪ੍ਰਬੰਧ ਹਨ। ਬਿਕਰਮ ਸਿੰਘ ਮਜੀਠੀਆ ਨੂੰ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਅੱਜ ਮੁੜ ਤੋਂ ਮੁਹਾਲੀ ਦੀ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ। ਮਜੀਠੀਆ ਦਾ 4 ਦਿਨ ਦਾ ਰਿਮਾਂਡ ਅੱਜ ਖ਼ਤਮ ਹੋ ਰਿਹਾ ਹੈ।
ਵਿਜੀਲੈਂਸ ਵਲੋਂ ਮਜੀਠੀਆ ਨੂੰ 25 ਜੂਨ ਨੂੰ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਗਿ੍ਫ਼ਤਾਰ ਕੀਤਾ ਗਿਆ ਸੀ ਅਤੇ ਉਦੋਂ ਤੋਂ ਹੀ ਉਹ ਪੁਲਿਸ ਰਿਮਾਂਡ 'ਤੇ ਚੱਲ ਰਹੇ ਹਨ। ਅਧਿਕਾਰੀਆਂ ਵਲੋਂ ਇਸ ਨੂੰ ਲੈ ਕੇ ਪੰਜਾਬ ਸਮੇਤ ਸ਼ਿਮਲਾ ਅਤੇ ਦਿਲੀ ਵਿਚ ਕਈ ਥਾਵਾਂ ਦੀ ਤਲਾਸ਼ੀ ਵੀ ਲਈ ਜਾ ਚੁੱਕੀ ਹੈ। ਪਰ ਵਿਜੀਲੈਂਸ ਵਲੋਂ ਮਜੀਠੀਆ ਦੇ ਮੰਤਰੀ ਬਣਨ ਉਪਰੰਤ ਖ਼ਰੀਦੀ ਗਈ ਸੈਨਿਕ ਫਾਰਮ ਦਿੱਲੀ ਸਥਿਤ ਜਾਇਦਾਦ ਦੀ ਤਲਾਸ਼ੀ ਲਈ ਜਾਣੀ ਬਾਕੀ ਹੈ ।
ਮਜੀਠੀਆ ਦੀ ਪੇਸ਼ੀ ਤੋਂ ਪਹਿਲਾਂ ਮੁਹਾਲੀ ਜਾਣ ਤੋਂ ਰੋਕਣ ਲਈ ਅਕਾਲੀ ਆਗੂਆਂ ਤੇ ਵਰਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਤੇ ਘਰਾਂ ਵਿਚ ਨਜ਼ਰਬੰਦ ਕੀਤਾ ਗਿਆ ਹੈ।