ਮੁਹਾਲੀ ਅਦਾਲਤ ਵਿਖੇ ਲਿਜਾਇਆ ਜਾ ਚੁੱਕਾ ਹੈ ਬਿਕਰਮ ਸਿੰਘ ਮਜੀਠੀਆ ਨੂੰ
ਮੁਹਾਲੀ, 6 ਜੁਲਾਈ - ਬਿਕਰਮ ਸਿੰਘ ਮਜੀਠੀਆ ਨੂੰ ਮੁਹਾਲੀ ਅਦਾਲਤ ਵਿਖੇ ਲਿਜਾਇਆ ਜਾ ਚੁੱਕਾ ਹੈ। ਉਨ੍ਹਾਂ ਦਾ ਮੈਡੀਕਲ ਚੈਕਅਪ ਵੀ ਅਦਾਲਤੀ ਕੰਪਲੈਕਸ ਦੇ ਅੰਦਰ ਸਰਕਾਰੀ ਡਾਕਟਰ ਨੂੰ ਬੁਲਾ ਕੇ ਕਰਵਾਇਆ ਗਿਆ ਹੈ।ਬਿਕਰਮ ਸਿੰਘ ਮਜੀਠੀਆ ਨੂੰ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਅੱਜ ਮੁੜ ਤੋਂ ਮੁਹਾਲੀ ਦੀ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ।
ਮਜੀਠੀਆ ਦੀ ਪੇਸ਼ੀ ਤੋਂ ਪਹਿਲਾਂ ਹੀ ਮੁਹਾਲੀ ਆਉਣ ਤੋਂ ਰੋਕਣ ਲਈ ਕਈ ਅਕਾਲੀ ਆਗੂ ਅਤੇ ਵਰਕਰ ਘਰਾਂ ਵਿਚ ਹੀ ਨਜ਼ਰਬੰਦ ਕਰ ਦਿੱਤੇ ਗਏ ਹਨ ਜਾਂ ਹਿਰਾਸਤ ਵਿਚ ਲੈ ਲਏ ਗਏ ਹਨ।