JALANDHAR WEATHER

ਬਿਕਰਮ ਸਿੰਘ ਮਜੀਠੀਆ ਨੂੰ ਭੇਜਿਆ 14 ਦਿਨ ਦੀ ਨਿਆਂਇਕ ਹਿਰਾਸਤ ਵਿਚ

 ਮੁਹਾਲੀ, 6 ਜੁਲਾਈ - ਬਿਕਰਮ ਸਿੰਘ ਮਜੀਠੀਆ ਨੂੰ 19 ਤਰੀਕ ਤੱਕ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ ਗਿਆ ਹੈ। ਡਿਊਟੀ ਮੈਜਿਸਟਰੇਟ ਵਲੋਂ ਉਨ੍ਹਾਂ ਨੂੰ ਨਾਭਾ ਜੇਲ੍ਹ ਭੇਜਣ ਦੇ ਹੁਕਮ ਜਾਰੀ ਕੀਤੇ ਗਏ ਹਨ। ਇਸ ਤੋਂ ਪਹਿਲਾਂ ਬਿਕਰਮ ਸਿੰਘ ਮਜੀਠੀਆ ਨੂੰ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਅਦਾਲਤ ਵਿਚ ਪੇਸ਼ ਕੀਤਾ ਗਿਆ।
ਪੇਸ਼ੀ ਤੋਂ ਪਹਿਲਾਂ ਵੱਡੀ ਗਿਣਤੀ ਵਿਚ ਅਕਾਲੀ ਆਗੂ ਅਤੇ ਵਰਕਰ ਮੁਹਾਲੀ ਪਹੁੰਚਣੇ ਸਨ, ਜਿਨ੍ਹਾਂ ਨੂੰ ਪੁਲਿਸ ਨੇ ਪਹਿਲਾਂ ਹੀ ਨਜ਼ਰਬੰਦ ਕਰ ਦਿੱਤਾ ਤੇ ਕਈਆਂ ਨੂੰ ਹਿਰਾਸਤ ਵਿਚ ਲੈ ਲਿਆ ।
ਪੱਤਰਕਾਰਾਂ ਨਾਲ ਗੱਲਬਾਤ ਕਰਦੇ ਆਂ ਸਰਕਾਰੀ ਵਕੀਲ ਫੈਰੀ ਸੋਫਤ ਅਤੇ ਪ੍ਰੀਤ ਇੰਦਰਪਾਲ ਸਿੰਘ ਨੇ ਦੱਸਿਆ ਕਿ ਅੱਜ ਸੁਣਵਾਈ ਮੌਕੇ ਉਨ੍ਹਾਂ ਵਲੋਂ ਪੁਲਿਸ ਰਿਮਾਂਡ ਦੀ ਮੰਗ ਨਹੀਂ ਕੀਤੀ ਗਈ ਹੈ ਅਤੇ ਕੱਲ੍ਹ ਨੂੰ ਮੱਦੇ ਨਜ਼ਰ ਰੱਖਦੇ ਹੋਏ ਡਿਊਟੀ ਮੈਜਿਸਟਰੇਟ ਵਲੋਂ ਬਿਕਰਮ ਸਿੰਘ ਮਜੀਠੀਆ ਨੂੰ ਨਵੀਂ ਨਾਭਾ ਜੇਲ੍ਹ ਵਿਖੇ ਭੇਜਣ ਦੇ ਹੁਕਮ ਸੁਣਾਏ ਗਏ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ