ਸ੍ਰੀ ਗੁਰੂ ਗੋਬਿੰਦ ਸਿੰਘ ਰਿਫਾਇਨਰੀ ਨੂੰ ਜਾਂਦੀ ਸੜਕ ਜਾਮ ਕਰਕੇ ਲਾਇਆ ਧਰਨਾ


ਤਲਵੰਡੀ ਸਾਬੋ (ਬਠਿੰਡਾ), 6 ਜੁਲਾਈ (ਲਕਵਿੰਦਰ ਸ਼ਰਮਾ) - ਪਿੰਡ ਕਮਾਲੂ ਵਿਚ ਪੈਰਾਂ ਨੂੰ ਸਾੜ ਕੇ ਪ੍ਰਦੂਸ਼ਣ ਫੈਲਾਉਣ ਵਾਲੀ ਫ਼ੈਕਟਰੀ ਨੂੰ ਬੰਦ ਕਰਨ ਦੇ ਮਕਸਦ ਨਾਲ ਸ੍ਰੀ ਗੁਰੂ ਗੋਬਿੰਦ ਸਿੰਘ ਰਿਫਾਇਨਰੀ ਨੂੰ ਜਾਂਦੇ ਬਠਿੰਡਾ- ਤਲਵੰਡੀ ਸਾਬੋ-ਰਾਮਾ ਮੰਡੀ ਹਾਈਵੇ 'ਤੇ ਕਈ ਪਿੰਡਾਂ ਦੇ ਲੋਕਾਂ ਨੇ ਬੰਦ ਕਰਕੇ ਧਰਨਾ ਲਾ ਦਿੱਤਾ ਹੈ।
ਇਸ ਮੌਕੇ ਪਿੰਡ ਕਮਾਲੂ ਵਾਸੀ ਤੇ ਭਰਾਤਰੀ ਯੂਨੀਅਨ ਦੇ ਆਗੂਆਂ ਨੇ ਦੱਸਿਆ ਕਿ ਤਲਵੰਡੀ ਸਾਬੋ ਹੁਕਮ ਮੰਡਲ ਦੇ ਪਿੰਡ ਕਮਾਲੂ ਵਿਖੇ ਟਾਇਰ ਸਾੜ ਕੇ ਪ੍ਰਦੂਸ਼ਣ ਫੈਲਾਉਣ ਵਾਲੀ ਫ਼ੈਕਟਰੀ ਨੂੰ ਬੰਦ ਕਰਨ ਲਈ ਪਿਛਲੇ ਦੋ ਮਹੀਨਿਆਂ ਤੋਂ ਧਰਨਾ ਲਾਇਆ ਹੋਇਆ ਹੈ, ਜਿਸ ਨੂੰ ਲੈ ਕੇ ਪੰਜਾਬ ਸਰਕਾਰ ਤੇ ਪ੍ਰਸ਼ਾਸਨ ਨੇ ਲੋਕਾਂ ਦੀ ਮੰਗ ਨੂੰ ਦਰਕਨਾਰ ਕਰਕੇ ਫ਼ੈਕਟਰੀ ਨੂੰ ਬੰਦ ਨਹੀਂ ਕਰਵਾਇਆ, ਜਿਸ ਕਰਕੇ ਅੱਜ ਰਾਮਾ ਮੰਡੀ ਬਠਿੰਡਾ ਹਾਈਵੇ ਜਾਮ ਕਰਕੇ ਧਰਨਾ ਲਾਇਆ ਹੋਇਆ ਹੈ।
ਇਸ ਮੌਕੇ ਵੱਡੀ ਗਿਣਤੀ ਵਿਚ ਆਸੇ ਪਾਸੇ ਦੇ ਪਿੰਡਾਂ ਦੇ ਲੋਕ ਤੇ ਭਰਾਤਰੀ ਜਥੇਬੰਦੀਆਂ ਦੇ ਲੋਕ ਸ਼ਾਮਿਲ ਹੋ ਰਹੇ ਹਨ।