ਅਦਾਕਾਰਾ ਤਾਨੀਆ ਦੇ ਪਿਤਾ ਦਾ ਹਾਲ ਜਾਣਨ ਹਸਪਤਾਲ ਪਹੁੰਚੇ ਡਾ. ਬਲਬੀਰ ਸਿੰਘ

ਮੋਗਾ, 6 ਜੁਲਾਈ - ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਅਦਾਕਾਰਾ ਤਾਨੀਆ ਦੇ ਪਿਤਾ ਡਾ. ਅਨਿਲਜੀਤ ਕੰਬੋਜ ਨੂੰ ਮਿਲਣ ਮੋਗਾ ਦੇ ਹਸਪਤਾਲ ਪਹੁੰਚੇ ਤੇ ਉਨ੍ਹਾਂ ਦਾ ਹਾਲ ਜਾਣਿਆ। ਇਸ ਮੌਕੇ ਡਾ. ਬਲਬੀਰ ਸਿੰਘ ਨੇ ਕਿਹਾ ਕਿ ਤਾਨੀਆ ਦੇ ਪਿਤਾ ਉੱਪਰ ਹਮਲਾ ਕਰਨ ਵਾਲਿਆਂ ਨੂੰ ਮਿਸਾਲੀ ਸਜ਼ਾ ਦਿੱਤੀ ਜਾਵੇਗੀ।
ਦੱਸ ਦਈਏ ਕਿ ਅਦਾਕਾਰਾ ਤਾਨੀਆ ਦੇ ਪਿਤਾ ਡਾ. ਅਨਿਲਜੀਤ ਕੰਬੋਜ, ਜਿਨ੍ਹਾਂ ਦੇ ਕਲੀਨਿਕ ਵਿਚ ਮਰੀਜ਼ ਬਣ ਕੇ ਆਏ ਦੋ ਅਣਪਛਾਤਿਆਂ ਵਲੋਂ ਬੀਤੇ ਕੱਲ੍ਹ ਦੁਪਹਿਰ ਇਕ ਵਜੇ ਦੇ ਕਰੀਬ ਉਨ੍ਹਾਂ 'ਤੇ ਗੋਲੀਆਂ ਚਲਾਈਆਂ ਗਈਆਂ ਸਨ, ਉਸ ਤੋਂ ਬਾਅਦ ਹਸਪਤਾਲ 'ਚ ਜ਼ੇਰੇ ਇਲਾਜ ਉਨ੍ਹਾਂ ਦੀ ਹਾਲਤ ਅਜੇ ਤੱਕ ਗੰਭੀਰ ਹੈ । ਇਸ ਘਟਨਾ ਦੀਆਂ ਸੀ.ਸੀ.ਟੀ.ਵੀ. ਫੁਟੇਜ ਵੀ ਸਾਹਮਣੇ ਆਈਆਂ ਹਨ । ਦੂਜੇ ਪਾਸੇ ਪੁਲਿਸ ਵਲੋਂ ਵੀ ਤੇਜ਼ੀ ਨਾਲ ਕਾਰਵਾਈ ਜਾਰੀ ਹੈ ।