JALANDHAR WEATHER

ਗਿਆਨੀ ਕੁਲਦੀਪ ਸਿੰਘ ਗੁੜਗੱਜ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ

 ਅੰਮ੍ਰਿਤਸਰ, 6 ਜੁਲਾਈ (ਹਰਮਿੰਦਰ ਸਿੰਘ) - ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੁੜਗੱਜ ਵਲੋਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਗਿਆ। ਇਸ ਮੌਕੇ 'ਤੇ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਤਾਬਿਆ 'ਤੇ ਸੇਵਾ ਨਿਭਾ ਰਹੇ ਸਨ। ਇਸ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਨੂੰ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘਾਂ ਵਲੋਂ ਸਿਰੋਪਾਓ ਪਾਇਆ ਗਿਆ , ਫੁੱਲਾਂ ਦਾ ਸਿਹਰਾ ਅਤੇ ਪ੍ਰਸ਼ਾਦ ਦੇ ਕੇ ਸਨਮਾਨਤ ਕੀਤਾ ਗਿਆ।
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰ ਤੋਂ ਅਨੁਸਾਰ ਬੀਤੇ ਕੱਲ੍ਹ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਮਾਮਲੇ ਵਿਚ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਲਈ ਗਿਆਨੀ ਰਘਬੀਰ ਸਿੰਘ ਸਹਿਯੋਗ ਦਾ ਦਾਅਵਾ ਕੀਤਾ ਜਾ ਰਿਹਾ ਹੈ।
ਇਸ ਇਕੱਤਰਤਾ ਚ ਸ੍ਰੀ ਹਰਿਮੰਦਰ ਸਾਹਿਬ ਦੇ ਤਿੰਨ ਗ੍ਰੰਥੀ ਸਾਹਿਬਾਨ ਗਿਆਨੀ ਰਾਜਦੀਪ ਸਿੰਘ, ਗਿਆਨੀ ਸੁਲਤਾਨ ਸਿੰਘ ਅਤੇ ਗਿਆਨੀ ਕੇਵਲ ਸਿੰਘ ਨੇ ਸ਼ਮੂਲੀਅਤ ਕੀਤੀ ਸੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ