1984 ਦੰਗੇ ਮਾਮਲਾ: ਸੱਜਣ ਕੁਮਾਰ ਨੇ ਆਪਣੇ ’ਤੇ ਲੱਗੇ ਦੋਸ਼ ਮੰਨਣ ਤੋਂ ਕੀਤਾ ਇਨਕਾਰ

ਨਵੀਂ ਦਿੱਲੀ, 7 ਜੁਲਾਈ- ਸਾਬਕਾ ਕਾਂਗਰਸ ਸੰਸਦ ਮੈਂਬਰ ਸੱਜਣ ਕੁਮਾਰ ਨੇ 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਮਾਮਲੇ ਵਿਚ ਆਪਣੇ ਵਿਰੁੱਧ ਲਗਾਏ ਗਏ ਦੋਸ਼ਾਂ ਤੋਂ ਇਨਕਾਰ ਕਰ ਦਿੱਤਾ ਹੈ। ਉਸ ਨੇ ਰਾਊਸ ਐਵੇਨਿਊ ਅਦਾਲਤ ਦੇ ਸਾਹਮਣੇ ਕਿਹਾ ਕਿ ਉਹ ਦੰਗਿਆਂ ਵਾਲੀ ਥਾਂ ’ਤੇ ਮੌਜੂਦ ਨਹੀਂ ਸੀ। ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ ਦੀ ਮਿਤੀ 29 ਜੁਲਾਈ ਨੂੰ ਹੋਵੇਗੀ।