ਬਿਹਾਰ ਵੋਟਰ ਸੂਚੀਆਂ 'ਚ ਸੋਧ ਕਰਨ ਦੇ ਕਦਮ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ 'ਤੇ ਸੁਪਰੀਮ ਕੋਰਟ ਸੁਣਵਾਈ ਲਈ ਸਹਿਮਤ

ਨਵੀਂ ਦਿੱਲੀ, 7 ਜੁਲਾਈ - ਸੁਪਰੀਮ ਕੋਰਟ 10 ਜੁਲਾਈ ਨੂੰ ਚੋਣ ਕਮਿਸ਼ਨ ਵਲੋਂ ਬਿਹਾਰ ਵਿੱਚ ਵੋਟਰ ਸੂਚੀਆਂ ਦੀ ਵਿਸ਼ੇਸ਼ ਤੀਬਰ ਸੋਧ (ਐਸਆਈਆਰ) ਕਰਨ ਦੇ ਕਦਮ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ਦੇ ਇਕ ਸਮੂਹ 'ਤੇ ਸੁਣਵਾਈ ਕਰਨ ਲਈ ਸਹਿਮਤ ਹੋ ਗਿਆ ਹੈ। ਦੱਸ ਦਈਏ ਕਿ ਚੋਣ ਕਮਿਸ਼ਨ ਵਲੋਂ ਬਿਹਾਰ ਦੀ ਵੋਟਰ ਸੂਚੀ ਵਿਚ ਸੋਧ ਨੂੰ ਲੈ ਕੇ ਕਈ ਪਾਰਟੀਆਂ ਨੇ ਸਵਾਲ ਉਠਾਏ ਸਨ ਤੇ ਚੋਣ ਕਮਿਸ਼ਨ ਸੁਪਰੀਮ ਕੋਰਟ ਵਿਚ ਜਾਣ ਦੀ ਗੱਲ ਵੀ ਕਹੀ ਸੀ।