JALANDHAR WEATHER

ਛੁੱਟੀ 'ਤੇ ਆਏ ਫੌਜੀ ਵਲੋਂ ਖੁਦਕੁਸ਼ੀ

ਸੁਨਾਮ ਊਧਮ ਸਿੰਘ ਵਾਲਾ, ਸੰਗਰੂਰ, 7 ਜੁਲਾਈ (ਸਰਬਜੀਤ ਸਿੰਘ ਧਾਲੀਵਾਲ)-ਅੱਜ ਸਵੇਰੇ ਨੇੜਲੇ ਪਿੰਡ ਚੌਵਾਸ ਜਖੇਪਲ ਦੇ ਛੁੱਟੀ 'ਤੇ ਆਏ ਫੌਜ ਦੇ ਇਕ ਜਵਾਨ ਵਲੋਂ ਗਲ ਵਿਚ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਖਤਮ ਕਰ ਲੈਣ ਦੀ ਖਬਰ ਮਿਲੀ ਹੈ। ਸਥਾਨਕ ਸਿਵਲ ਹਸਪਤਾਲ ਵਿਖੇ ਮ੍ਰਿਤਕ ਦੇ ਪੋਸਟਮਾਰਟਮ ਸਮੇਂ ਜਾਣਕਾਰੀ ਦਿੰਦੇ ਹੋਏ ਪੁਲਿਸ ਥਾਣਾ ਧਰਮਗੜ੍ਹ ਦੇ ਸਹਾਇਕ ਥਾਣੇਦਾਰ ਦਰਸ਼ਨ ਸਿੰਘ ਨੇ ਦੱਸਿਆ ਕਿ ਚੌਵਾਸ ਜਖੇਪਲ ਦਾ 28 ਕੁ ਵਰ੍ਹਿਆਂ ਦਾ ਮੇਜਰ ਸਿੰਘ ਪੁੱਤਰ ਦਰਸ਼ਨ ਸਿੰਘ ਜੋ ਕਿ ਫੌਜ ਵਿਚ ਨੌਕਰੀ ਕਰਦਾ ਸੀ ਅਤੇ ਹੁਣ ਛੁੱਟੀ 'ਤੇ ਆਪਣੇ ਘਰ ਆਇਆ ਹੋਇਆ ਸੀ, ਜਿਸ ਵਲੋਂ ਸਵੇਰੇ ਦਸ ਕੁ ਵਜੇ ਖੇਤ ਮੋਟਰ ਦੇ ਕੋਠੇ 'ਚ ਜਾ ਕੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ ਗਈ।

ਸਹਾਇਕ ਥਾਣੇਦਾਰ ਦਰਸ਼ਨ ਸਿੰਘ ਨੇ ਦੱਸਿਆ ਕਿ ਭਾਵੇਂ ਫੌਜੀ ਵਲੋਂ ਕੀਤੀ ਗਈ ਖੁਦਕੁਸ਼ੀ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀ ਲੱਗ ਸਕਿਆ। ਪੁਲਿਸ ਵਲੋਂ ਇਸ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ। ਉਪਰੰਤ ਜੋ ਵੀ ਗੱਲ ਸਾਹਮਣੇ ਆਵੇਗੀ, ਉਸ ਅਨੁਸਾਰ ਬਣਦੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ