JALANDHAR WEATHER

ਲੁਟੇਰਿਆਂ ਵਲੋਂ ਤੇਜ਼ਧਾਰ ਹਥਿਆਰਾਂ ਨਾਲ ਦੁਕਾਨਦਾਰ 'ਤੇ ਹਮਲਾ

ਹਰੀਕੇ ਪੱਤਣ, 7 ਜੁਲਾਈ (ਸੰਜੀਵ ਕੁੰਦਰਾ)-ਦਿਨ-ਬ-ਦਿਨ ਲੁਟੇਰਿਆਂ ਦੇ ਹੌਸਲੇ ਇੰਨੇ ਬੁਲੰਦ ਹੋ ਗਏ ਹਨ ਕਿ ਦਿਨ-ਦਿਹਾੜੇ ਭਰੇ ਬਾਜ਼ਾਰ ਵਿਚ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਹਨ। ਅਜਿਹੀ ਹੀ ਇਕ ਘਟਨਾ ਅੱਜ ਸ਼ਾਮ 6 ਵਜੇ ਦੇ ਕਰੀਬ ਸੰਘਣੀ ਆਬਾਦੀ ਵਾਲੇ ਹਰੀਕੇ ਚੌਕ ਵਿਚ ਵਾਪਰੀ ਜਦੋਂ ਮੋਟਰਸਾਈਕਲ ਸਵਾਰ 3 ਲੁਟੇਰਿਆਂ ਨੇ ਤੇਜ਼ਧਾਰ ਹਥਿਆਰਾਂ ਨਾਲ ਕਰਿਆਨਾ ਦੁਕਾਨਦਾਰ ਨੂੰ ਜ਼ਖ਼ਮੀ ਕਰ ਦਿੱਤਾ। ਜ਼ਖ਼ਮੀ ਦੁਕਾਨਦਾਰ ਨੂੰ ਤੁਰੰਤ ਹਰੀਕੇ ਕਲੀਨਿਕ ਵਿਚ ਦਾਖਲ ਕਰਵਾਇਆ ਗਿਆ।

ਜ਼ਖ਼ਮੀ ਦੁਕਾਨਦਾਰ ਰਾਜ ਕੁਮਾਰ ਪੁੱਤਰ ਸੋਹਨ ਲਾਲ ਵਾਸੀ ਹਰੀਕੇ ਨੇ ਦੱਸਿਆ ਕਿ ਉਹ ਆਪਣੀ ਦੁਕਾਨ ਉਤੇ ਬੈਠਾ ਸੀ ਕਿ ਮੋਟਰਸਾਈਕਲ ਉਤੇ ਤਿੰਨ ਲੁਟੇਰੇ ਆਏ ਜਿਨ੍ਹਾਂ ਨੇ ਮੂੰਹ ਬੰਨ੍ਹੇ ਹੋਏ ਸਨ, ਉਨ੍ਹਾਂ ਵਿਚੋਂ ਇਕ ਲੁਟੇਰਾ ਮੋਟਰਸਾਈਕਲ ਤੋਂ ਉੱਤਰ ਕੇ ਦੁਕਾਨ ਵਿਚ ਆ ਗਿਆ ਤੇ ਮੇਰੇ ਕੋਲੋਂ ਪੈਸਿਆਂ ਦੀ ਮੰਗ ਕੀਤੀ ਅਤੇ ਜਦੋਂ ਮੈਂ ਪੈਸੇ ਦੇਣ ਤੋਂ ਮਨ੍ਹਾ ਕੀਤਾ ਤਾਂ ਤੇਜ਼ਧਾਰ ਹਥਿਆਰਾਂ (ਕਾਪਿਆਂ) ਨਾਲ ਮੇਰੇ ਸਿਰ ਹੱਥ ਅਤੇ ਬਾਂਹ ਉਤੇ ਵਾਰ ਕੀਤੇ, ਜਿਸ ਕਾਰਨ ਮੈਂ ਗੰਭੀਰ ਜ਼ਖਮੀ ਹੋ ਗਿਆ। ਦੁਕਾਨਦਾਰ ਰਾਜ ਕੁਮਾਰ ਨੇ ਦੱਸਿਆ ਕਿ ਰੌਲਾ ਪੈਣ ਕਾਰਨ ਲੁਟੇਰੇ ਮੋਟਰਸਾਈਕਲ ਉਤੇ ਫ਼ਰਾਰ ਹੋ ਗਏ। ਜ਼ਖ਼ਮੀ ਰਾਜ ਕੁਮਾਰ ਦਾ ਇਲਾਜ ਕੀਤਾ ਜਾ ਰਿਹਾ ਹੈ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ