JALANDHAR WEATHER

ਪੰਜਾਬ ’ਚ ‘ਮੁੱਖ ਮੰਤਰੀ ਸਿਹਤ ਬੀਮਾ ਯੋਜਨਾ’ ਦੀ ਹੋਈ ਸ਼ੁਰੂਆਤ

ਚੰਡੀਗੜ੍ਹ, 8 ਜੁਲਾਈ- ਅੱਜ ਪੰਜਾਬ ਵਿਚ ਮੁੱਖ ਮੰਤਰੀ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਵਲੋਂ ‘ਮੁੱਖ ਮੰਤਰੀ ਸਿਹਤ ਬੀਮਾ ਯੋਜਨਾ’ ਦੀ ਸ਼ੁਰੂਆਤ ਕੀਤੀ ਗਈ। ਇਸ ਯੋਜਨਾ ਨਾਲ ਹਰ ਪਰਿਵਾਰ ਨੂੰ ਹੁਣ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਮੁਹੱਈਆ ਕਰਵਾਇਆ ਜਾਵੇਗਾ। ਇਸ ਮੌਕੇ ਬੋਲਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਸਕੀਮ ਤਿੰਨ ਮਹੀਨਿਆਂ ਦੇ ਅੰਦਰ ਲਾਗੂ ਹੋ ਜਾਵੇਗੀ ਤੇ ਇਸ ਵਿਚ 65 ਲੱਖ ਦੇ ਕਰੀਬ ਪਰਿਵਾਰਾਂ ਦਾ ਕੈਸ਼ਲੈੱਸ ਬੀਮਾ ਕੀਤਾ ਜਾਵੇਗਾ ਤੇ ਸਾਰੇ ਸਰਕਾਰੀ ਅਤੇ ਨਿੱਜੀ ਹਸਪਤਾਲਾਂ ਵਿਚ ਹਰ ਬਿਮਾਰੀ ਦੀ ਮੁਫ਼ਤ ਇਲਾਜ ਹੋਵੇਗਾ।

ਉਨ੍ਹਾਂ ਅੱਗੇ ਕਿਹਾ ਕਿ ਇਸ ਸਕੀਮ ਵਿਚ ਆਂਗਣਵਾੜੀ, ਆਸ਼ਾ ਵਰਕਰ ਤੇ ਸਰਕਾਰੀ ਕਰਮਚਾਰੀਆਂ ਨੂੰ 100 ਫ਼ੀਸਦੀ ਕਵਰ ਦਿੱਤਾ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਸ ਯੋਜਨਾ ਵਿਚ ਵੱਡੇ ਹਸਪਤਾਲ ਸ਼ਾਮਿਲ ਹਨ। ਲੋਕਾਂ ਨੂੰ ਚਿੰਤਾ ਕਰਨ ਦੀ ਲੋੜ ਨਹੀਂ ਹੈ। ਪਹਿਲਾਂ ਉਹ ਨੀਲੇ ਅਤੇ ਪੀਲੇ ਕਾਰਡਾਂ ਵਿਚ ਫਸੇ ਹੋਏ ਸਨ। ਅਸੀਂ ਫੈਸਲਾ ਕੀਤਾ ਹੈ ਕਿ ਜੋ ਵੀ ਪੰਜਾਬ ਦਾ ਵਸਨੀਕ ਹੈ, ਉਸ ਦਾ ਇਲਾਜ ਕੀਤਾ ਜਾਵੇਗਾ।

ਇਸ ਦੌਰਾਨ ਮੁੱਖ ਮੰਤਰੀ ਨੇ ਪੰਜਾਬੀ ਕਲਾਕਾਰ ਦਿਲਜੀਤ ਦੋਸਾਂਝ ਦੇ ਹੱਕ ਵਿਚ ਬੋਲਦੇ ਹੋਏ ਕਿਹਾ ਕਿ ਪਾਕਿਸਤਾਨੀ ਕਲਾਕਾਰ ਕਰਕੇ ਦਿਲਜੀਤ ਦਾ ਵਿਰੋਧ ਕੀਤਾ ਜਾ ਰਿਹਾ ਹੈ ਪਰ ਇਹ ਫ਼ਿਲਮ ਪਹਿਲਗਾਮ ਹਮਲੇ ਤੋਂ ਪਹਿਲਾਂ ਸ਼ੂਟ ਕੀਤੀ ਗਈ ਸੀ ਤੇ ਹੁਣ ਦੂਜੇ ਪਾਸੇ ਪਾਕਿਸਤਾਨ ਦੀ ਇਥੇ ਖੇਡਣ ਆ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦਾ ਸੱਭਿਆਚਾਰ ਸਾਂਝਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ