ਸੰਜੇ ਵਰਮਾ ਕਤਲਕਾਂਡ 'ਚ ਪੁਲਿਸ ਦਾ ਵੱਡਾ ਐਕਸ਼ਨ

ਅਬੋਹਰ, 8 ਜੁਲਾਈ (ਸੰਦੀਪ ਸੋਖਲ)- ਅਬੋਹਰ ਦੇ ਸੰਜੇ ਵਰਮਾ ਕਤਲ ਕਾਂਡ ਨੂੰ ਲੈ ਕੇ ਅੱਜ ਪੁਲਿਸ ਵਲੋਂ ਪ੍ਰੈਸ ਕਾਨਫ਼ਰੰਸ ਕੀਤੀ ਗਈ ’ਤੇ ਪੁਲਿਸ ਵਲੋਂ ਦਾਅਵਾ ਕੀਤਾ ਗਿਆ ਕਿ ਇਸ ਮਾਮਲੇ ਵਿਚ ਲੋੜੀਂਦੇ ਦੋ ਮੁਲਜ਼ਮ ਕਾਬੂ ਕੀਤੇ ਗਏ ਹਨ, ਜਿਨ੍ਹਾਂ ਦੇ ਵਿਚੋਂ ਇਕ ਰਾਮ ਰਤਨ ਪੁੱਤਰ ਰਮੇਸ਼ ਕੁਮਾਰ ਵਾਸੀ ਪਟਿਆਲਾ ਅਤੇ ਜਸਪ੍ਰੀਤ ਸਿੰਘ ਪੁੱਤਰ ਹਰਜੀਤ ਸਿੰਘ ਵਾਸੀ ਮਰਦਾਪੁਰ ਹਨ। ਡੀ.ਜੀ.ਪੀ. ਸਪੈਸ਼ਲ ਅਰਪਿਤ ਸ਼ੁਕਲਾ ਨੇ ਕਿਹਾ ਕਿ ਪੁਲਿਸ ਵਲੋਂ ਜਲਦ ਹੀ ਦੂਸਰੇ ਦੋਸ਼ੀਆਂ ਨੂੰ ਵੀ ਕਾਬੂ ਕਰ ਲਿਆ ਜਾਏਗਾ।
ਉਨ੍ਹਾਂ ਨੇ ਇਸ ਸੰਬੰਧੀ ਹੋਰ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਇਸ ਸੰਬੰਧੀ ਪੁੱਛਗਿੱਛ ਕੀਤੀ ਜਾ ਰਹੀ ਹੈ ਤੇ ਪੁਲਿਸ ਇਸ ਮਾਮਲੇ ਵਿਚ ਹੋਰ ਜਾਣਕਾਰੀ ਬਾਅਦ ਵਿਚ ਸਾਂਝੀ ਕੀਤੀ ਜਾਵੇਗੀ।