ਸ. ਸੁਖਬੀਰ ਬਾਦਲ ਵਲੋਂ 15 ਸੀਨੀਅਰ ਮੀਤ ਪ੍ਰਧਾਨਾਂ ਦੀ ਸੂਚੀ ਦਾ ਐਲਾਨ

ਚੰਡੀਗੜ੍ਹ, 8 ਜੁਲਾਈ-ਸ. ਸੁਖਬੀਰ ਬਾਦਲ ਵਲੋਂ ਅਕਾਲੀ ਦਲ ਦੇ 15 ਸੀਨੀਅਰ ਮੀਤ ਪ੍ਰਧਾਨਾਂ ਦੀ ਸੂਚੀ ਦਾ ਐਲਾਨ ਕੀਤਾ ਗਿਆ ਹੈ। ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ 15 ਸੀਨੀਅਰ ਮੀਤ ਪ੍ਰਧਾਨਾਂ ਦੀ ਸੂਚੀ ਵੀ ਜਾਰੀ ਕੀਤੀ ਹੈ। ਇਸ ਸਬੰਧੀ ਟਵੀਟ ਕੀਤਾ ਗਿਆ ਹੈ।
ਇਸ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਦਿੱਲੀ ਦੇ ਸੀਨੀਅਰ ਆਗੂ ਅਤੇ ਸਾਬਕਾ ਪ੍ਰਧਾਨ ਡੀ.ਐਸ.ਜੀ.ਐਮ.ਸੀ. ਸ. ਪਰਮਜੀਤ ਸਿੰਘ ਸਰਨਾ ਨੂੰ ਦਿੱਲੀ ਪ੍ਰਦੇਸ਼ ਦਾ ਪ੍ਰਧਾਨ ਅਤੇ ਐਸ.ਜੀ.ਪੀ.ਸੀ. ਦੇ ਕਾਰਜਕਾਰੀ ਮੈਂਬਰ ਸ. ਦਲਜੀਤ ਸਿੰਘ ਭਿੰਡਰ ਨੂੰ ਹਿਮਾਚਲ ਪ੍ਰਦੇਸ਼ ਦਾ ਸੂਬਾ ਪ੍ਰਧਾਨ ਨਿਯੁਕਤ ਕੀਤਾ ਹੈ। ਸੀਨੀਅਰ ਅਕਾਲੀ ਆਗੂ ਸ. ਗੁਲਜ਼ਾਰ ਸਿੰਘ ਰਣੀਕੇ ਪਾਰਟੀ ਦੇ ਐਸ.ਸੀ. ਵਿੰਗ ਦੇ ਮੁਖੀ ਹੋਣਗੇ ਅਤੇ ਸ. ਹੀਰਾ ਸਿੰਘ ਗਾਬੜੀਆ ਪਹਿਲਾਂ ਵਾਂਗ ਬੀ.ਸੀ. ਵਿੰਗ ਦੇ ਮੁਖੀ ਹੋਣਗੇ।
ਦੱਸ ਦਈਏ ਕਿ ਬੀਤੇ ਕੱਲ੍ਹ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ 33 ਜ਼ਿਲ੍ਹਾ ਪ੍ਰਧਾਨਾਂ (ਸ਼ਹਿਰੀ ਅਤੇ ਪੇਂਡੂ ਦੋਵੇਂ) ਦੀ ਸੂਚੀ ਦਾ ਐਲਾਨ ਕੀਤਾ ਸੀ। ਇਸ ਲਈ ਜ਼ਿਲ੍ਹਾ ਡੈਲੀਗੇਟਾਂ ਦੀਆਂ ਸਾਰੇ ਜ਼ਿਲ੍ਹਿਆਂ ਵਿਚ ਮੀਟਿੰਗਾਂ ਕੀਤੀਆਂ ਗਈਆਂ ਜਿਨ੍ਹਾਂ ਦੀ ਪ੍ਰਧਾਨਗੀ ਜ਼ਿਲ੍ਹਾ ਆਬਜ਼ਰਵਰਾਂ ਨੇ ਕੀਤੀ। ਆਬਜ਼ਰਵਰਾਂ ਨੇ ਸ਼ਾਮ 6 ਵਜੇ ਤੱਕ ਪਾਰਟੀ ਮੁੱਖ ਦਫਤਰ ਨੂੰ ਆਪਣੀਆਂ ਰਿਪੋਰਟਾਂ ਸੌਂਪ ਦਿੱਤੀਆਂ।