ਜਥੇਦਾਰ ਰਣੀਕੇ ਨੂੰ ਮੁੜ ਐਸ.ਸੀ. ਵਿੰਗ ਦੀ ਕਮਾਂਡ ਸੌਂਪਣ 'ਤੇ ਵਰਕਰਾਂ 'ਚ ਖੁਸ਼ੀ ਦੀ ਲਹਿਰ

ਅਟਾਰੀ, ਅੰਮ੍ਰਿਤਸਰ, 8 ਜੁਲਾਈ (ਰਾਜਿੰਦਰ ਸਿੰਘ ਰੂਬੀ/ਗੁਰਦੀਪ ਸਿੰਘ)-ਸਵਰਗੀ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੇ ਬਹੁਤ ਹੀ ਨਜ਼ਦੀਕੀ ਸਾਥੀ ਰਹੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਕੈਬਨਿਟ ਮੰਤਰੀ ਜਥੇਦਾਰ ਗੁਲਜਾਰ ਸਿੰਘ ਰਣੀਕੇ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਵਲੋਂ ਮੁੜ ਸ਼੍ਰੋਮਣੀ ਅਕਾਲੀ ਦਲ ਐਸ.ਸੀ. ਵਿੰਗ ਦੇ ਕੌਮੀ ਪ੍ਰਧਾਨ ਬਣਾਏ ਜਾਣ 'ਤੇ ਸਮੁੱਚੇ ਪੰਜਾਬ ਵਿਚ ਐਸ. ਸੀ. ਭਾਈਚਾਰੇ ਤੇ ਵਰਕਰਾਂ ਦੇ ਮਨਾਂ ਵਿਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ।
ਮੁੜ ਐਸ.ਸੀ. ਵਿੰਗ ਦੇ ਕੌਮੀ ਪ੍ਰਧਾਨ ਬਣਨ ਉਤੇ ਕੈਬਨਿਟ ਮੰਤਰੀ ਜਥੇਦਾਰ ਗੁਲਜਾਰ ਸਿੰਘ ਰਣੀਕੇ ਵਲੋਂ ਸ਼੍ਰੋਮਣੀ ਅਕਾਲੀ ਦਲ ਦੀ ਸਮੁੱਚੀ ਲੀਡਰਸ਼ਿਪ ਅਤੇ ਪਾਰਟੀ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਦਾ ਧੰਨਵਾਦ ਕੀਤਾ ਗਿਆ। ਜਥੇਦਾਰ ਰਣੀਕੇ ਨੇ ਕਿਹਾ ਕਿ ਜਿਸ ਤਰ੍ਹਾਂ ਉਨ੍ਹਾਂ ਵਲੋਂ ਪਿਛਲੇ ਸਮੇਂ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਐਸ.ਸੀ. ਵਿੰਗ ਨੂੰ ਦਿਨ-ਰਾਤ ਮਿਹਨਤ ਕਰਕੇ ਮਜ਼ਬੂਤ ਕੀਤਾ ਗਿਆ ਹੈ ਤੇ ਪੰਜਾਬ ਦੇ ਹਰ ਇਕ ਪਿੰਡ ਸ਼ਹਿਰ/ਕਸਬੇ ਵਿਚ ਵਿੰਗ ਦੀ ਮਜ਼ਬੂਤੀ ਲਈ ਅਹੁਦੇਦਾਰ ਬਣਾਏ ਗਏ ਹਨ।
ਆਉਣ ਵਾਲੇ ਸਮੇਂ ਵਿਚ ਉਸ ਤੋਂ ਵੀ ਵਧੇਰੇ ਮਿਹਨਤ ਕਰਕੇ ਉਨ੍ਹਾਂ ਵਲੋਂ ਮੁੜ ਵਿੰਗ ਸਥਾਪਤ ਕਰਕੇ ਸ਼੍ਰੋਮਣੀ ਅਕਾਲੀ ਦਲ ਦੀ ਬਿਹਤਰੀ ਲਈ ਕੰਮ ਕਰਨਗੇI ਇਸ ਮੌਕੇ ਜਥੇਦਾਰ ਮਗਵਿੰਦਰ ਸਿੰਘ ਖਾਪੜਖੇੜੀ, ਭਾਈ ਰਾਮ ਸਿੰਘ, ਸੁਰਜੀਤ ਸਿੰਘ ਸ਼ਹਿਰੀ ਪ੍ਰਧਾਨ, ਰਾਜਵਿੰਦਰ ਸਿੰਘ ਰਾਜਾ ਲਦੇਹ ਦਿਹਾਤੀ ਪ੍ਰਧਾਨ, ਸੀਨੀਅਰ ਐਡਵੋਕੇਟ ਅਮਨਬੀਰ ਸਿੰਘ ਸਿਆਲੀ, ਜਸਪਾਲ ਸਿੰਘ ਨੇਸਟਾ, ਅਜਮੇਰ ਸਿੰਘ ਘਰਿੰਡੀ, ਬਖਸ਼ੀਸ਼ ਸਿੰਘ ਚਾਟੀ ਪਿੰਡ, ਪ੍ਰਗਟ ਸਿੰਘ ਨੇਸ਼ਟਾ, ਰਣਜੀਤ ਸਿੰਘ ਲੂਹਾਰਕਾ, ਧਰਮਵੀਰ ਸਿੰਘ ਸੋਹੀ ਤੇ ਹੋਰ ਅਕਾਲੀ ਅਹੁਦੇਦਾਰਾਂ ਵਰਕਰਾਂ ਵਲੋਂ ਜਥੇਦਾਰ ਗੁਲਜਾਰ ਸਿੰਘ ਰਣੀਕੇ ਨੂੰ ਵਧਾਈਆਂ ਦਿੱਤੀਆਂ ਗਈਆਂ।